ਪਠਾਨਕੋਟ, 28 ਮਈ (ਪੰਜਾਬ ਪੋਸਟ ਬਿੳਰੋ) – ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਝੋਨੇ ਦੀ
ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਜ਼ਾਏ ਕਿਸਾਨਾਂ ਨੂੰ ਝੋਨੇ ਦੀਆਂ ਅਜਿਹੀਆਂ ਤਕਨੀਕਾਂ ਅਪਨਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪਾਣੀ ਦੀ ਘੱਟ ਖੱਪਤ ਹੋਵੇ ਅਤੇ ਖੇਤੀ ਲਾਗਤ ਖਰਚੇ ਵੀ ਘੱਟ ਹੋਣ।ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਜ਼ਿਲਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੋਨੇ ਦੀ ਸਿੱਧੀ ਬਿਜ਼ਾਈ ਤਕਨੀਕ ਨਾਲ ਝੋਨੇ ਦੀ ਕਾਸ਼ਤ ਕਰਨ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰੰਮ ਤਹਿਤ ਪਿੰਡ ਸ਼ਾਦੀਪੁਰ ਦੇ ਕਿਸਾਨ ਗੁਰਮੀਤ ਸਿੰਘ ਅਤੇ ਬਲਬੀਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਬਿਜ਼ਾਈ ਕਰਵਾਉਣ ਮੌਕੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਇਸ ਸਮੇਂ ਵਿਸ਼ਾਲ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ, ਮਨਦੀਪ ਕੁਮਾਰ, ਸਾਹਿਲ ਕੁਮਾਰ, ਸਾਗਰ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਡਾ. ਅਮਰੀਕ ਸਿੰਘ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ ਝੋਨੇ ਦੀ ਸਿੱਧੀ ਬਿਜ਼ਾਈ ਕੀਤੀ ਜਾਵੇ।ਜਿਸ ਨਾਲ 20-25 ਫੀਸਦੀ ਮਜ਼ਦਰੀ ਅਤੇ 15-20% ਪਾਣੀ ਦੀ ਬੱਚਤ ਹੁੰਦੀ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ।
ਉਨਾਂ ਕਿਹਾ ਕਿ ਜ਼ਿਲੇ ਅੰਦਰ ਸਮੂਹ ਪੰਚਾਇਤੀ ਜ਼ਮੀਨਾਂ ‘ਤੇ ਝੋਨੇ ਦੀ ਕਾਸ਼ਤ ਸਿੱਧੀ ਬਿਜ਼ਾਈ ਤਕਨੀਕ ਨਾਲ ਕਰਾਈ ਜਾਵੇਗੀ।ਸਿੱਧੀ ਬਿਜ਼ਾਈ ਨਾਲ ਪਾਣੀ ਦੀ ਘੱਟ ਖਪਤ ਕਰਕੇ ਮਿਆਰੀ ਝੋਨੇ ਦੀ ਪੈਦਾਵਾਰ ਲਈ ਜਾ ਸਕਦੀ ਹੈ।ਉਨਾਂ ਦੱਸਿਆ ਕਿ ਸ਼ੋਸ਼ਲ ਮੀਡੀਆਂ ਰਾਹੀ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਤੱਕ ਸਿੱਧੀ ਬਿਜਾਈ ਤਕਨੀਕ ਪਹੁੰਚਾਉਣ ਲਈ ਜ਼ਿਲਾ ਪਠਾਨਕੋਟ ਦਾ ਯੂ ਟਿਊਬ ਚੈਨਲ “ਮੇਰੀ ਖੇਤੀ ਮੇਰਾ ਮਾਣ” ਸ਼ੁਰੂ ਕੀਤਾ ਗਿਆ ਹੈ।ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ੁਸ਼ਦਾ ਨਦੀਨਨਾਸ਼ਕਾਂ ਦੀ ਸਹੀ ਅਵਸਥਾ ਤੇ ਸਹੀ ਤਕਨੀਕ ਨਾਲ ਛਿੜਕਾਅ ਕਰਨਾ ਚਾਹੀਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media