Monday, April 7, 2025
Breaking News

ਭਾਜਪਾ ਆਗੂ ਦਾਮਨ ਬਾਜਵਾ ਨੇ ਭਾਜਪਾ ਦੇ ਸਿਖਲਾਈ ਕੈਂਪ ‘ਚ ਲਿਆ ਹਿੱਸਾ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਵਿਖੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ਼ ਦੁਸ਼ਯੰਤ ਗੌਤਮ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ‘ਚ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਸੁਨਾਮ ਤੋਂ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਵੀ ਇਸ ਕੈਂਪ ਭਾਗ ਲਿਆ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ ਵਿਕਾਸ ਸਬੰਧੀ ਮੁੱਦਿਆਂ ‘ਤੇ ਖੁੱਲ ਕੇ ਵਿਚਾਰ ਚਰਚਾ ਹੋਈ ਹੈ
                 ਮੈਡਮ ਬਾਜਵਾ ਨੇ ਕਿਹਾ ਕਿ ਪੰਜਾਬ ਭਾਜਪਾ ਇਕਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਦੀ ਨੁਹਾਰ ਬਦਲਣ ਦੀ ਲਗਾਤਾਰ ਕੋਸ਼ਿਸ ਵਿੱਚ ਜੁੱਟੀ ਹੈ ਅਤੇ ਭਾਜਪਾ ਦੇ ਸਾਰੇ ਹੀ ਵਰਕਰ ਇੱਕ ਨਵਾਂ ਅਤੇ ਵਿਕਸਿਤ ਪੰਜਾਬ ਸਿਰਜਣ ਲਈ ਵਚਨਬੱਧ ਹਨ।ਮੈਡਮ ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਆਉਣ ਵਾਲੀਆਂ ਲੋਕ ਸਭਾ ਸੰਗਰੂਰ ਦੀਆਂ ਚੋਣਾਂ ਸਬੰਧੀ ਵੀ ਖੁੱਲ ਕੇ ਚਰਚਾ ਕੀਤੀ।
               ਇਸ ਕੈਂਪ ਵਿੱਚ ਮੈਡਮ ਮੀਨਾਕਸ਼ੀ ਲੇਖੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੌਮੀ ਸਕੱਤਰ ਡਾਕਟਰ ਨਰਿੰਦਰ ਰੈਨਾ, ਸੂਬੇ ਦੇ ਜਨਰਲ ਸਕੱਤਰ ਜੀਵਨ ਗੁਪਤਾ, ਸੁਭਾਸ਼਼ ਸ਼਼ਰਮਾ, ਰਾਜੇਸ਼ ਬਾਘਾ ਅਤੇ ਭਾਜਪਾ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਏ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …