ਅੰਮ੍ਰਿਤਸਰ, 29 ਮਈ ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ।ਉਨ੍ਹਾਂ ਕਿਹਾ ਕਿ ਕੁੱਝ ਲੋਕ ਸਿੱਖ ਪਹਿਰਾਵੇ ਅਤੇ ਕਕਾਰਾਂ ਦੀ ਗਲਤ ਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੇ ਹਨ ਅਤੇ ਸਰਕਾਰਾਂ ਇਨ੍ਹਾਂ ਲੋਕਾਂ ਖਿਲਾਫ ਕੋਈ ਢੁੱਕਵੀ ਕਾਰਵਾਈ ਨਹੀਂ ਕਰਦੀਆਂ।ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਕ ਵੀਡੀਓ ਜੋ ਦਿੱਲੀ ਦੀ ਦੱਸੀ ਜਾ ਰਹੀ ਹੈ, ਵਿੱਚ ਲੜਕੀਆਂ ਦੇ ਸਿਰ ‘ਤੇ ਪੱਗ ਅਤੇ ਉਪਰੋਂ ਦੀ ਕ੍ਰਿਪਾਨ ਪਵਾ ਕੇ ਫੈਸ਼ਨ ਸੋਅ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ਼ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਮੁਕੰਮਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।
Check Also
ਖਾਲਸਾ ਕਾਲਜ ਵਿਖੇ ਪ੍ਰੇਰਨਾ ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ …