ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆਪਣੀ ਗਾਇਕੀ ਕਾਰਣ ਸੁਰਖ਼ੀਆਂ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਅਤੇ ਕਾਂਗਰਸ ਵਲੋਂ ਮਾਨਸਾ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਥਿਆਰਬੰਦਾਂ ਵਲੋਂ ਗੋਲੀਆਂ ਮਾਰ ਕੇ ਸ਼ਰੇਆਮ ਹਤਿਆ ਕੀਤੇ ਜਾਣ ਦੀ ਭਾਜਪਾ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਇਸ ਘਟਨਾ ਤੋਂ ਬਾਅਦ ਮਹਾਜਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ‘ਆਪ’ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ।ਅੱਜ ਆਮ ਜਨਤਾ ਤਾਂ ਕੀ ਕੋਈ ਉਘਾ ਆਗੂ ਵੀ ਸੁਰੱਖਿਅਤ ਨਹੀਂ ਹੈ।ਅਪਰਾਧੀ ਸ਼ਰੇਆਮ ਹੱਤਿਆਵਾਂ, ਲੁੱਟ-ਖਸੁੱਟ ਤੇ ਫਿਰੌਤੀ ਵਰਗੀ ਘਟਨਾਵਾਂ ਨੂੰ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਨੱਕ ਹੇਠਾਂ ਅਜ਼ਾਮ ਦੇ ਰਹੇ ਹਨ।ਸੁਰੇਸ਼ ਮਹਾਜਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁੱਝ ਦਿਨ ਪਹਿਲਾਂ ਹੀ ਸਿੱਧੂ ਮੁਸੇਵਾਲਾ ਦੀ ਸੁਰੱਖਿਆ ਘਟਾਈ ਗਈ ਸੀ।ਉਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਹੀਂ ਸਾਂਭੀ ਜਾਂਦੀ ਤਾਂ ਉਨ੍ਹਾਂ ਨੂੰ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਪਿੱਛਲੇ ਦੋ ਮਹੀਨਿਆਂ ਵਿੱਚ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਸਮੇਤ ਪੰਜਾਬ ਵਿੱਚ 50 ਤੋਂ ਜਿਆਦਾ ਹੱਤਿਆਵਾਂ ਹੋ ਚੁੱਕੀਆਂ ਹਨ।ਜਿਨ੍ਹਾਂ ਵਿੱਚ 5 ਕਬੱਡੀ ਖਿਡਾਰੀ ਵੀ ਸ਼ਾਮਲ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …