Monday, December 23, 2024

ਸੱਤਿਆਜੀਤ ਮਜੀਠੀਆ ਵਲੋਂ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ

ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਕਾਲਜ਼ ਇਕ ਵਰਦਾਨ – ਛੀਨਾ

ਅੰਮ੍ਰਿਤਸਰ, 29 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਖ਼ਾਲਸਾ ਕਾਲਜ ਫਿਜ਼ੀਕਲ ਐਜੂਕੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ।ਪਹਿਲਾਂ ਇਹ ਕਾਲਜ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਰਾਜਾਸਾਂਸੀ ਵਿਖੇ ਬਹੁਤ ਹੀ ਸਫ਼ਲਤਾਪੂਰਵਕ ਚੱਲ ਕਰ ਰਿਹਾ ਸੀ। ਜਿਸ ਨੂੰ ਸਰਹੱਦੀ ਅਤੇ ਖੇਡ ਪ੍ਰੇਮੀਆਂ ਦੀ ਮੰਗ ’ਤੇ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਵਿਖੇ ਉਸਾਰੀ ਗਈ ਨਵੀਂ ਇਮਾਰਤ ’ਚ ਤਬਦੀਲ ਕਰ ਦਿੱਤਾ ਗਿਆ।
                ਮਜੀਠੀਆ ਨੇ ਬਹੁਮੰਜ਼ਿਲੀ ਕਾਲਜ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੇਡਾਂ ਦੀ ਸਿੱਖਿਆ ਅਤੇ ਸਿਖਲਾਈ ਸਮੇਂ ਦੀ ਲੋੜ ਹੈ ਅਤੇ ਕਾਲਜ ਸਰੀਰਿਕ ਸਿੱਖਿਆ ਦੇ ਸਭ ਤੋਂ ਵਧੀਆ ਕੋਰਸ ਮੁਹੱਈਆ ਕਰ ਰਿਹਾ ਹੈ।ਮਜੀਠੀਆ ਨੇ ਕਿਹਾ ਕਿ ਕਾਲਜ ਦੇ ਆਸ-ਪਾਸ ਦਾ ਵਿਸ਼ਾਲ ਮੈਦਾਨ ਕਾਲਜ ਦੇ ਖਿਡਾਰੀਆਂ ਨੂੰ ਸਿਖਲਾਈ ਪ੍ਰਾਪਤ ਕਰਨ ਅਤੇ ਵੱਖ-ਵੱਖ ਖੇਡਾਂ ਦਾ ਅਭਿਆਸ ਕਰਨ ਦੇ ਕਾਫ਼ੀ ਮੌਕੇ ਪ੍ਰਦਾਨ ਕਰਦਾ ਹੈ।ਇਸ ਕਾਲਜ ਦੁਆਰਾ ਬੀ.ਪੀ.ਐਡ (2 ਸਾਲਾਾਂ), ਬੀ.ਪੀ.ਈ.ਐਸ (3 ਸਾਲਾ), ਬੀ.ਪੀ ਐਡ (4 ਸਾਲਾਂ) ਅਤੇ ਡੀ.ਪੀ ਐਡ (2 ਸਾਲਾ) ਆਦਿ ਵੱਖ-ਵੱਖ ਬੈਚਲਰ ਡਿਗਰੀਆਂ ਅਤੇ ਡਿਪਲੋਮਾ ਕੋਰਸ ਚਲਾਏ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਵੱਕਾਰੀ ‘ਖੇਲੋ ਇੰਡੀਆ’ ਸਕੀਮ ਅਧੀਨ ‘ਖਾਲਸਾ ਹਾਕੀ ਅਕੈਡਮੀ’ ਵੀ ਚਲਾਈ ਜਾ ਰਹੀ ਹੈ।
ਮਜੀਠੀਆ ਦੀ ਮੌਜ਼ੂਦਗੀ ’ਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੂੰ ਨਵੀਂ ਇਮਾਰਤ ਦੇ ਉਦਘਾਟਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਇਸ ਸਪੋਰਟਸ ਕਾਲਜ ਤੋਂ ਪੂਰੇ ਸਰਹੱਦੀ ਖੇਤਰ ਨੂੰ ਫ਼ਾਇਦਾ ਮਿਲੇਗਾ।ਉਨ੍ਹਾਂ ਕਿਹਾ ਕਿ ਸਾਡੀਆਂ ਸੰਸਥਾਵਾਂ ਦੇ ਬਹੁਤ ਸਾਰੇ ਵਿਦਿਆਰਥੀ ਹਾਕੀ ਸਮੇਤ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ’ਚ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ 4 ਮੰਜ਼ਿਲਾ ਅਤਿ-ਆਧੁਨਿਕ ਇਮਾਰਤ ਦਾ ਨਿਰਮਾਣ ਰਿਕਾਰਡ ਸਮੇਂ ’ਚ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਆਪਣਾ ਮੌਜ਼ੂਦਾ ਵਿੱਦਿਅਕ ਸੈਸ਼ਨ ਇਥੋਂ ਸ਼ੁਰੂ ਕਰ ਸਕਣ।
                 ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਇਮਾਰਤ ’ਚ ਅੰਦਰੂਨੀ ਖੇਡਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ, ਜਦਕਿ ਮੁੱਖ ਕੈਂਪਸ ਅੰਦਰ ਹਾਕੀ, ਕਿ੍ਰਕਟ, ਬਾਸਕਟਬਾਲ, ਫੁੱਟਬਾਲ ਅਤੇ ਐਥਲੈਟਿਕਸ ਦੇ ਮੈਦਾਨ ਉਪਲੱਬਧ ਹਨ।ਛੀਨਾ ਨੇ ਨਵੀਂ ਇਮਾਰਤ ਦਾ ਜਾਇਜ਼ਾ ਲੈਣ ਉਪਰੰਤ ਕਾਲਜ ਦੇ ਵਿਹੜੇ ’ਚ ਪੌਦੇ ਵੀ ਲਗਾਏ ਗਏ।
               ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਜਤਿੰਦਰ ਸਿੰਘ ਬਰਾੜ, ਜੁਆਇੰਟ ਸਕੱਤਰ ਰਾਜਬੀਰ ਸਿੰਘ, ਪਰਮਜੀਤ ਸਿੰਘ ਬੱਲ, ਸੰਤੋਖ ਸਿੰਘ ਸੇਠੀ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਫ਼ਾਰ ਫਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ. ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰ: ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ ਆਦਿ ਸਟਾਫ਼ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …