ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: (ਖੋਸਾ) ਦੀ ਮੀਟਿੰਗ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਜ਼ਿਲ੍ਹਾ ਲੁਧਿਆਣਾ-1 ਦੇ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਰਸ਼ਨ ਸਿੰਘ ਬੌਂਦਲੀ ਨੇ ਕਿਹਾ ਕਿ ਕੇਂਦਰ ਸਰਕਾਰ ਜਿਸ ਤਰ੍ਹਾਂ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟਿਕਾਉਣ ਲੱਗੀ ਹੋਈ ਹੈ, ਉਸ ਲਈ ਹਰੇਕ ਕਿਸਾਨ ਨੂੰ ਲਾਮਬੰਦ ਹੋਣਾ ਪਵੇਗਾ।ਇਸ ਲਾਮਬੰਦੀ ਲਈ ਪਿੰਡਾਂ ਵਿੱਚ ਯੂਨੀਅਨਾਂ ਦੀਆਂ ਇਕਾਈਆਂ ਬਣਾ ਕੇ ਕਿਸਾਨਾਂ ਨੂੰ ਇਸ ਸਬੰਧੀ ਸੁਚੇਤ ਕਰਨਾ ਪਵੇਗਾ।ਮੀਟਿੰਗ ਦੌਰਾਨ ਯੂਨੀਅਨ ਵਲੋਂ ਪਿੰਡ ਗਹਿਲੇਵਾਲ ਇਕਾਈ ਦੀ ਸਥਾਪਨਾ ਕੀਤੀ ਗਈ।ਜਿਸ ਵਿੱਚ ਬੂਟਾ ਸਿੰਘ ਸਰਪੰਚ ਗਹਿਲੇਵਾਲ ਨੂੰ ਪ੍ਰਧਾਨ ਨਿਯੁੱਕਤ ਕੀਤਾ ਗਿਆ।ਇਸ ਤੋਂ ਇਲਾਵਾ ਚੁਣੇ ਮੈਂਬਰਾਂ ਵਿੱਚ ਹਰਪਾਲ ਸਿੰਘ ਢੀਂਡਸਾ, ਗੁਰਜੰਟ ਸਿੰਘ, ਪ੍ਰੋ. ਬਲਜੀਤ ਸਿੰਘ, ਜਗਪਾਲ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ, ਮਨਮੋਹਣ ਦਾਸ, ਮਹੰਤ ਭਰਪੂਰ ਦਾਸ, ਗੁਰਜ਼ੰਟ ਸਿੰਘ, ਗੋਬਿੰਦ ਸਿੰਘ ਸ਼ਾਮਲ ਹਨ।
ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰੇਕ ਪਿੰਡ ਵਿੱਚ ਕਿਸਾਨਾਂ ਦੀਆਂ ਕਮੇਟੀਆਂ ਬਣਨ ਤਾਂ ਜੋ ਕਿਸਾਨ ਆਪਣੀਆਂ ਮੁਸ਼ਕਲਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਦੱਸ ਕੇ ਉਨ੍ਹਾਂ ਦਾ ਹੱਲ ਕੱਢ ਸਕਣ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਜਦੋਂ ਸਾਰੇ ਕਿਸਾਨਾਂ ਨੂੰ ਇਕੱਠੇ ਹੋਣਾ ਪੈਣਾ ਹੈ। ਦਿੱਲੀ ਸੰਘਰਸ਼ ਵੀ ਕਿਸਾਨਾਂ ਦੇ ਏਕੇ ਕਾਰਨ ਹੀ ਜਿੱਤ ਸਕੇ ਹਾਂ, ਭਵਿੱਖ ਵਿੱਚ ਵੀ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਕੱਠੇ ਹੀ ਰਹਿਣਾ ਪੈਣਾ ਹੈ।ਇਕਾਈ ਗਹਿਲੇਵਾਲ ਦੇ ਚੁਣੇ ਗਏ ਪ੍ਰਧਾਨ ਬੂਟਾ ਸਿੰਘ ਸਰਪੰਚ ਗਹਿਲੇਵਾਲ ਨੇ ਕਿਹਾ ਕਿ ਯੂਨੀਅਨ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਫੇਰਵਾਲਾ, ਮੇਵਾ ਸਿੰਘ, ਸੁਖਵਿੰਦਰ ਸਿੰਘ, ਅਰਸ਼ਵੀਰ ਸਿੰਘ, ਦਲੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …