ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਡਾਇਰੈਕਟੋਰੇਟ ਆਫ ਐਜੂਕੇਸ਼ਨ ਚੀਫ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਦੇ ਮਨੋਵਿਗਿਆਨ ਅਤੇ ਸਪੋਕਨ ਇੰਗਲਿਸ਼ ਦੇ ਪ੍ਰਭਾਵੀ ਤਰੀਕਿਆਂ ਬਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਲਗਭਗ 80 ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੇ ਭਾਗ ਲਿਆ।ਸ੍ਰੀਮਤੀ ਨੀਰਾ ਸ਼ਰਮਾ ਸਾਬਕਾ ਪ੍ਰਿੰਸੀਪਲ ਡੀ.ਏ.ਵੀ ਪਬਲਿਕ ਸਕੂਲ ਅਤੇ ਇੰਗਲਿਸ਼ ਵਰਲਡ ਤੋਂ ਵਿਕਰਮ ਖੰਨਾ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਕੀਤੀ ਗਈ।ਬੁਲਾਰਿਆਂ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਛੋਟੇ-ਛੋਟੇ ਵਿਦਿਆਰਥੀਆਂ ਲਈ ਇੰਗਲਿਸ਼ ਬੋਲਣ ਦੀਆਂ ਵਧੀਆਂ ਤਕਨੀਕਾਂ ਦੱਸੀਆਂ ਗਈਆਂ।ਉਹਨਾਂ ਨੇ ਇਹ ਵੀ ਸਮਝਾਇਆ ਕਿ ਕਿਸ ਤਰ੍ਹਾਂ ਬੱਚਿਆਂ ਨੂੰ ‘ਪਲੇਅ ਵੇ’ ਤਰੀਕਿਆਂ ਨਾਲ ਕਹਾਣੀ ਦੇ ਰੂਪ ਵਿੱਚ ਇੰਗਲਿਸ਼ ਬੋਲਣ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ।
ਦੀਵਾਨ ਦੇ ਪ੍ਰਧਾਨ ਤੇ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਿਸ਼ੇਸ਼ ਤੌਰ ‘ਤੇ ਇਸ ਸੈਮੀਨਾਰ ਵਿੱਚ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨੂੰ ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ਲਗਾਉਂਦੇ ਰਹਿਣ ਲਈ ਕਿਹਾ।ਵਿਸ਼ੇਸ਼ ਮਹਿਮਾਨ ਸ੍ਰੀਮਤੀ ਭਾਵਨਾ, ਸ੍ਰੀਮਤੀ ਰੂਪਪ੍ਰੀਤ ਕੌਰ, ਸ੍ਰੀਮਤੀ ਪ੍ਰਾਚੀ ਸ਼ਰਮਾ ਨੂੰ ਡਾ. ਇੰਦਰਬੀਰ ਸਿੰਘ ਨਿੱਜ਼ਰ, ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਅਤੇ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਨੇ ਸਨਮਾਨਿਤ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …