Wednesday, July 30, 2025
Breaking News

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲਾ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਭਾਸ਼ਣ ਮੁਕਾਬਲੇ ਦਾ ਮਨੋਰਥ ਵਿਦਿਆਰਥੀਆਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਮਹਾਨ ਕਾਰਜਾਂ, ਸਿੱਖਿਆਵਾਂ ਅਤੇ ਉਹਨਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦੇਣਾ ਸੀ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਇਹੋ ਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਪ੍ਰੋਗਰਾਮ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮਨਵਿੰਦਰ ਕੌਰ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।ਜੱਜਾਂ ਦੀ ਭੂਮਿਕਾ ਸ਼੍ਰੀਮਤੀ ਸੁਨੀਤਾ ਬੱਗਾ ਅਤੇ ਸ੍ਰੀਮਤੀ ਹਰਮੀਤ ਕੌਰ ਨੇ ਨਿਭਾਈ।ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …