Friday, July 4, 2025
Breaking News

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਜੂਨ ਨੂੰ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 1 ਜੂਨ ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ਼ ਇੰਸੋਰੈਂਸ, ਫਿਲਿਪਕਾਰਟ, ਸੈਡੋਾਫਕਸ, ਬਲਿਊਡਾਰਟ ਅਤੇ ਪੁਖਰਾਜ ਹੈਲਥ ਕੇਅਰ ਵਲੋਂ ਭਾਗ ਲਿਆ ਜਾਵੇਗਾ।ਇਨ੍ਹਾਂ ਕੰਪਨੀ ਵਲੋਂ ਏਜੰਸੀ ਮੈਨੇਜਰ, ਡਿਵੈਲਪਮੈਂਟ ਮੈਨੇਜਰ, ਵੈਲਨਸ ਐਡਵਾਈਜ਼ਰ, ਮੈਨੇਜ਼ਰ ਅਤੇ ਡਿਲਿਵਰੀ ਬੁਆਏ ਦੀਆਂ ਅਸਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ।ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਮੈਟ੍ਰਿਕ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ।ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।
                           ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …