ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – 6 ਜੂਨ ਦਿਨ ਸੋਮਵਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਸਾਕਾ ਨੀਲਾ ਤਾਰਾ ਦੀ 38ਵੀਂ
ਵਰੇ੍ਗੰਢ ਅਤੇ ਘੱਲੂਘਾਰਾ ਦਿਵਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸ਼ਹੀਦੀ ਸਮਾਗਮਾਂ ਦੌਰਾਨ ਸਵੇਰੇ 7.00 ਵਜੇ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਕੌਮ ਦੇ ਨਾਂ ਸੰਦੇਸ਼ ਪੜ੍ਹਣਗੇ।ਸੰਨ 2015 ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਮੌਜ਼ੂਦਾ ਦੌਰ ਦੌਰਾਨ ਸਿੱਖ ਕੌਮ ਤੇ ਸਿੱਖ ਪੰਥ ਵਿੱਚ ਪੰਥ ਦੋਖੀ ਤੇ ਵਿਰੋਧੀ ਖੇਮੇ ਭੁਲੇਖਾ ਪਾਓੂ ਬਿਆਨਬਾਜ਼ੀ ਕਰਕੇ ਸਿੱਖ ਕੌਮ ਤੇ ਪੰਥ ਨੂੰ ਗੁੰਮਰਾਹ ਕਰਨ ਦੀਆਂ ਚਾਲਾਂ ਚੱਲ ਰਹੇ ਹਨ।ਜਿਸ ਤੋਂ ਬਚ ਕੇ ਤੇ ਸੁਚੇਤ ਰਹਿਣਾ ਸਮੇਂ ਦੀ ਲੋੜ ਹੈ।
ਭਾਈ ਸਖੀਰਾ ਨੇ ਦੇਸ਼ ਵਿਦੇਸ਼ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਸਾਕਾ ਨੀਲਾ ਤਾਰਾ ਦੀ 38ਵੀਂ ਵਰੇ੍ਗੰਢ ਅਤੇ ਘੱਲੂਘਾਰਾ ਦਿਵਸ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media