Friday, September 4, 2026

ਚੀਫ਼ ਖ਼ਾਲਸਾ ਦੀਵਾਨ ਸਾਬਕਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਚਾਨਕ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਹੋਰ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ਼ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ।ਜਿਸ ਉਪਰੰਤ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆ ਕਿਹਾ ਕਿ ਨਰਿੰਦਰ ਸਿੰਘ ਖੁਰਾਣਾ ਚੀਫ਼ ਖ਼ਾਲਸਾ ਦੀਵਾਨ ਪ੍ਰਤੀ ਨਿਭਾਈਆਂ ਆਪਣੀਆਂ ਨਿਸ਼ਕਾਮ ਸੇਵਾਵਾਂ ਲਈ ਹਮੇਸ਼ਾਂ ਯਾਦ ਰੱਖੇ ਜਾਣਗੇ।ਸੁਖਜਿੰਦਰ ਸਿੰਘ ਪ੍ਰਿੰਸ ਨੇ ਚੀਫ਼ ਖ਼ਾਲਸਾ ਦੀਵਾਨ ਦੀ ਵਿੱਤੀ ਮਜ਼ਬੂਤੀ ਅਤੇ ਵਿਕਾਸ ਪੱਖੋ ਖੁਰਾਣਾ ਦੇ ਪਾਏ ਗਏ ਅਹਿਮ ਯੋਗਦਾਨ ‘ਤੇ ਰੋਸ਼ਨੀ ਪਾਈ।ਪ੍ਰੋ. ਹਰੀ ਸਿੰਘ ਨੇ ਉਹਨਾਂ ਦੇ ਸਦੀਵੀ ਵਿਛੋੜੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਦੀਵਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵਲੋ ਸ਼ੋਕ ਸੰਦੇਸ਼ ਭੇਜਿਆ ਗਿਆ।ਦੀਵਾਨ ਵੱਲੋਂ ਸ੍ਰ. ਖੁਰਾਣਾ ਦੇ ਸਪੁੱਤਰ ਅਮਿਤ ਸਿੰਘ ਨੂੰ ਸਿਰੋਪਾਓ ਅਤੇ ਦਸਤਾਰ ਭੇਟ ਕੀਤੀ ਗਈ।
                ਇਸ ਮੌਕੇ ਜਸਪਾਲ ਸਿੰਘ ਢਿੱਲੋਂ, ਹਰਜੀਤ ਸਿੰਘ (ਤਰਨਤਾਰਨ), ਇੰਜੀ: ਜਸਪਾਲ ਸਿੰਘ, ਗੁਰਿੰਦਰ ਸਿੰਘ, ਤੇਜਿੰਦਰ ਸਿੰਘ ਪਗੜੀ ਹਾਊਸ, ਰਜਿੰਦਰ ਸਿੰਘ ਮਰਵਾਹਾ, ਬੀਬੀ ਕਿਰਨਜੋਤ ਕੋਰ, ਭਰਪੂਰ ਸਿੰਘ, ਕੁਲਜੀਤ ਸਿੰਘ ਸਾਹਨੀ, ਜਗਦੀਪ ਸਿੰਘ ਨਰੂਲਾ, ਡਾ. ਧਰਮਵੀਰ ਸਿੰਘ, ਡਾ. ਜਸਬੀਰ ਸਿੰਘ ਸਾਬਰ, ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਅਤੇ ਨਰਿੰਦਰ ਸਿੰਘ ਖੁਰਾਣਾ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …