
ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਗੁਰਮਤਿ ਕਾਲਜ, ਗੁਰਦੁਆਰਾ ਮਾਤਾ ਸੁੰਦਰੀ ਦੇ ਚੇਅਰਮੈਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰਪਾਲ ਸਿੰਘ ਦੇ ਪਿਤਾ ਪ੍ਰਧਾਨ ਸਿੰਘ ਦੀ ਅਤਿੰਮ ਅਰਦਾਸ ਮੌਕੇ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੂੱਲ ਭੇਂਟ ਕੀਤੇ ਗਏ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਹੋਏ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪੰਜਾਬੀ ਯੂਿਨਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਬੋਰਡ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ ਨੇ ਵਿਛੜੀ ਆਤਮਾ ਨੂੰ ਆਪਣੀ ਜਥੇਬੰਦੀਆਂ ਵੱਲੋਂ ਸ਼ਰਧਾ ਦੇ ਫੂੱਲ ਭੇਂਟ ਕਰਦੇ ਹੋਏ ਪ੍ਰਧਾਨ ਸਿੰਘ ਵੱਲੋਂ ਟਕਸਾਲੀ ਅਕਾਲੀ ਦੇ ਤੌਰ ਤੇ ਕੀਤੀਆਂ ਗਈਆਂ ਪੰਥਕ ਸੇਵਾਵਾਂ ਨੂੰ ਵੀ ਯਾਦ ਕੀਤਾ।
ਜੀ.ਕੇ. ਨੇ ਪੰਜਾਬੀ ਸੂਬਾ ਮੋਰਚਾ ਸਣੇ ਕਈ ਮੋਰਚਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਧਾਨ ਸਿੰਘ ਦੇ ਸਪੁਤੱਰ ਹਰਿੰਦਰਪਾਲ ਸਿੰਘ ਵੱਲੋਂ ਉਨ੍ਹਾਂ ਦੇ ਦਸੇ ਹੋਏ ਮਾਰਗ ਤੇ ਚਲਦੇ ਹੋਏ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਬੀਤੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਯਾਦ ਕੀਤਾ। ਇਸ ਮੌਕੇ ਦਿੱਲੀ ਕਮੇਟੀ ਨੇ ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਅਕਾਲੀ ਆਗੂ ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਅਮਰਜੀਤ ਸਿੰਘ ਪੱਪੂ, ਜਤਿੰਦਰਪਾਲ ਸਿੰਘ ਗੋਲਡੀ, ਮਨਮੋਹਨ ਸਿੰਘ ਤੇ ਅਕਾਲੀ ਆਗੂ ਵਿਕ੍ਰਮ ਸਿੰਘ ਮੌਜੂਦ ਸਨ। ਡਾ. ਜਸਪਾਲ ਸਿੰਘ ਅਤੇ ਕਰਨੈਲ ਸਿੰਘ ਪੰਜੌਲੀ ਵੱਲੋਂ ਹਰਿੰਦਰਪਾਲ ਸਿੰਘ ਨੂੰ ਪੰਥ ਵੱਲੋਂ ਦਸਤਾਰ ਵੀ ਭੇਂਟ ਕੀਤੀ।
Punjab Post Daily Online Newspaper & Print Media