Sunday, May 19, 2024

ਪ੍ਰਧਾਨ ਮੰਤਰੀ ਮੋਦੀ ਨੇ ਗਰੀਬ ਕਲਿਆਣ ਸੰਮੇਲਨ ਦੌਰਾਨ ਲਾਭਪਾਤਰੀਆਂ ਨਾਲ ਕੀਤੀ ਆਨਲਾਈਨ ਗੱਲਬਾਤ

ਜ਼ਿਲ੍ਹਾ ਅਧਿਕਾਰੀ ਨੇ ਵੀ ਕੀਤੀ ਇਸ ਸਮਾਗਮ ‘ਚ ਸ਼ਮੂਲੀਅਤ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਹੋਏ ਗਰੀਬ ਕਲਿਆਣ ਸੰਮੇਲਨ ਦਾ ਜ਼ਿਲ੍ਹੇ ਵਿੱਚ ਸਿੱਧੇ ਪ੍ਰਸਾਰਣ ਲਈ ਜਿਲ੍ਹਾ ਪ੍ਰਬੰਧਕੀ ਕੰੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਜਿਥੇ ਵੱਖ-ਵੱਖ ਸਕੀਮਾਂ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕੀਮਾਂ ਨਾਲ ਜੁੜੇ ਲਾਭਪਾਤਰੀਆਂ ਨਾਲ ਵਿਚਾਰ ਸਾਂਝੇ ਕੀਤੇ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸਮਾਗਮ ਦੇ ਆਨਲਾਈਨ ਪ੍ਰਸਾਰਣ ਦੇ ਕੀਤੇ ਪ੍ਰਬੰਧਾਂ ਤਹਿਤ ਕਰੀਬ 350 ਦੇ ਕਰੀਬ ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ।ਪ੍ਰਧਾਨ ਮੰਤਰੀ ਵਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਵਿਚਾਰ ਸਾਂਝੇ ਕੀਤੇ।
                  ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸੁਨੀਲ ਦੱਤ ਲੀਡ ਬੈਂਕ ਮੈਨੇਜਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਪਠਾਨਕੋਟ ਸਮੇਤ ਸੀਨੀਅਰ ਅਧਿਕਾਰੀ ਅਤੇ ਪ੍ਰਮੁੱਖ ਸਖਸ਼ੀਅਤਾਂ ਮੌਜ਼ੂਦ ਸਨ।
              ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਾਸਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀ ਸ਼ਾਮਲ ਸਨ।
                 ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਇਸ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …