Sunday, May 19, 2024

ਸੰਗਰੂਰ ਜ਼ਿਮਨੀ ਚੋਣ ਲਈ ਦੂਜੇ ਦਿਨ ਵੀ ਨਹੀਂ ਦਾਖਲ ਹੋਏ ਨਾਮਜ਼ਦਗੀ ਪੱਤਰ – ਰਿਟਰਨਿੰਗ ਅਫ਼ਸਰ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਦੂਜੇ ਦਿਨ ਵੀ ਲੋਕ ਸਭਾ ਹਲਕਾ ਸੰਗਰੂਰ ’ਚ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏੇ।ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 6 ਜੂਨ ਤੱਕ ਕਾਗਜ਼ ਦਾਖਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।ਉਨਾਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐਸ.ਡੀ.ਐਮ ਸੰਗਰੂਰ ਨੂੰ ਕੋਰਟ ਰੂਮ, ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਜਮਾਂ ਕਰਵਾਏ ਜਾ ਸਕਦੇ ਹਨ।ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 7 ਜੂਨ ਨੂੰ ਹੋਵੇਗੀ, ਜਦਕਿ 9 ਜੂਨ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।ਉਨਾਂ ਦੱਸਿਆ ਕਿ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …