Monday, December 23, 2024

ਜੂਨੀਅਰ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ ‘ਚ ਅੰਮ੍ਰਿਤਸਰ ਜਿਲ੍ਹੇ ਨੇ ਜਿੱਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਬੀਤੇ ਦਿਨ ਗੁਰਦਾਸੁਪਰ ਵਿਖੇ ਪੰਜਾਬ ਫੈਂਸਿੰਗ ਐਸੋਸੀਏਸ਼ਨ ਵਲੋਂ ਕਰਵਾਈ ਗਈ ਜੂਨੀਅਰ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2022-23 ਵਿਚ ਅੰਮ੍ਰਿਤਸਰ ਜਿਲ੍ਹੇ ਨੇ ਇਪੀ ਈਵੈਂਟ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ।ਕੋਚ ਹਜ਼ੂਰਾ ਸਿੰਘ ਨੇ ਦੱਸਿਆ ਕਿ ਇਪੀ ਟੀਮ ਈਵੈਂਟ ਦੌਰਾਨ ਫਾਈਨਲ ਮੁਕਾਬਲਾ ਅੰਮ੍ਰਿਤਸਰ ਤੇ ਗੁਰਦਾਸਪੁਰ ਜਿਲਿਆਂ ਵਿਚਕਾਰ ਹੋਇਆ।ਜਿਸ ਵਿੱਚ ਅੰਮ੍ਰਿਤਸਰ ਜਿਲ੍ਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪਰ ਇਕ ਅੰਕ ਨਾਲ ਪਛੜ ਗਏ।ਇਸ ਤਰਾਂ ਗੁਰਦਾਸਪੁਰ 15 ਅੰਕ ਨਾਲ ਪਹਿਲੇ ਅਤੇ ਅੰਮ੍ਰਿਤਸਰ ਦੂਸਰੇ ਸਥਾਨ ‘ਤੇ ਰਿਹਾ।ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਲੋਂ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਫੈਂਸਿੰਗ ਖਿਡਾਰੀਆਂ ਵਿੱਚ ਸ਼ੇਰ ਏ ਪ੍ਰਤਾਪ ਸਿੰਘ, ਰੌਣਿਤ ਸਿੰਘ (ਇੰਟਰਨੈਸ਼ਨਲ ਫਤਿਹ ਅਕੈਡਮੀ), ਹਰਨੂਰ ਸਿੰਘ ਤੇ ਗੁਰਪ੍ਰਤਾਪ ਸਿੰਘ ਨੇ ਮਿਹਨਤ ਤੇ ਸੂਝ ਨਾਲ ਫਾਈਨਲ ਮੈਚ ਖੇਡਿਆ।ਉਨਾਂ ਇਸ ਪ੍ਰਾਪਤੀ ਲਈ ਆਈ.ਐਫ.ਏ ਦੇ ਚੇਅਰਮੈਨ ਜਗਬੀਰ ਸਿੰਘ ਅਤੇ ਚੀਫ ਖਾਲਸਾ ਦੀਵਾਨ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਸ ਬਣੀ ਹੈ ਕਿ ਨਿਕਟ ਭਵਿੱਖ ਵਿੱਚ ਅੰਮ੍ਰਿਤਸਰ ਜਿਲ੍ਹਾ ਫੈਂਸਿੰਗ ਵਿੱਚ ਸੂਬੇ ਦੀ ਪ੍ਰਤੀਨਿਧਤਾ ਕਰੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …