
ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਦਰਪੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਮਤਿ ਸਮਾਗਮ ਦੇ ਤੌਰ ਤੇ ਮਨਾਇਆ ਗਿਆ। ਜਿਸ ਵਿਚ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਚਰਣ ਸਿੰਘ ਚੰਨ, ਭਾਈ ਗੁਰਪ੍ਰੀਤ ਸਿੰਘ ਅਤੇ ਫਰੀਦਾਬਾਦ ਤੋਂ ਅਖੰਡ ਕੀਰਤਨੀ ਜਥੇ ਦੇ ਭਾਈ ਗੁਰਸ਼ਰਨ ਸਿੰਘ ਵੱਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਫਰੀਦਾਬਾਦ ਅਤੇ ਜੈਤਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਬਾਰੇ ਬੋਲਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਲੋੜਵੰਦ ਬੱਚਿਆਂ ਤੱਕ ਵਿਦਿਆਂ ਪਹੁੰਚਾਉਣ ਲਈ ਦਿੱਲੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਵਿਦਿਆ ਵਿਚਾਰੀ…… ਦੇ ਫਲਸਫੇ ਨੂੰ ਪੁਰਾ ਕਰਨ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।
ਜੀ.ਕੇ. ਨੇ ਕਮੇਟੀ ਵੱਲੋਂ ਬਦਰਪੁਰ ਵਿਖੇ ਖੋਲੇ ਜਾ ਰਹੇ ਤਕਨੀਕੀ ਅਦਾਰੇ ਦੇ ਛੇਤੀ ਹੀ ਸ਼ੁਰੂ ਹੋਣ ਦੀ ਆਸ ਜਤਾਉਂਦੇ ਹੋਏ ਆਰਥਿਕ ਪੱਖੋ ਕਮਜੋਰ ਜੈਤਪੁਰ ਦੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਇਸ ਅਦਾਰੇ ਵਿੱਚ ਦਾਖਿਲਾ ਲੈ ਕੇ ਡਿਗਰੀ ਕੋਰਸਾਂ ਰਾਹੀਂ ਆਪਣੇ ਪੈਰਾਂ ਤੇ ਖੜਾ ਹੋਣ ਦਾ ਵੀ ਸੱਦਾ ਦਿੱਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਜਸਪਾਲ ਸਿੰਘ ਬਾਜਵਾ, ਇਸ਼ਰ ਸਿੰਘ, ਪੁਰਣ ਸਿੰਘ, ਭਗਤ ਸਿੰਘ, ਬਲਬੀਰ ਸਿੰਘ ਨੰਦਾ, ਕਰਨੈਲ ਸਿੰਘ ਆਦਿਕ ਵੱਲੋਂ ਜੀ.ਕੇ. ਨੂੰ ਸਿਰੋਪਾ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤੇ ਗਏ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media