Saturday, March 28, 2026

ਲੰਗਰ ਗੁਰੂ ਰਾਮਦਾਸ ਜੀ ’ਚ ਵਰਤੀ ਜਾਂਦੀ ਗੈਸ ਸੁਰੱਖਿਆ ਨਿਯਮਾਂ ਸਬੰਧੀ ਕੀਤਾ ਜਾਗਰੂਕ

ਐਚ.ਪੀ ਕੰਪਨੀ ਵੱਲੋਂ ਸੁਰੱਖਿਆ ਉਪਰਕਣ ਤੇ ਭਾਰ ਤੋਲਣ ਵਾਲਾ ਕੰਡਾ ਭੇਟ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਤਿਆਰ ਕਰਨ ਮੌਕੇ ਐਲਪੀਜੀ ਦੀ ਵਰਤੋਂ ਸਮੇਂ ਸੁਰੱਖਿਆ ਨਿਯਮਾਂ ਸਬੰਧੀ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੇ ਅਧਿਕਾਰੀਆਂ ਨੇ ਲੰਗਰ ਵਿਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਜਾਗਰੂਕ ਕੀਤਾ ਅਤੇ ਇਸ ਦੇ ਨਾਲ ਹੀ ਸੁਰੱਖਿਆ ਸਬੰਧੀ ਕੁੱਝ ਜ਼ਰੂਰੀ ਉਪਕਰਨ ਅਤੇ ਭਾਰ ਤੋਲਣ ਲਈ ਬਿਜਲਈ ਕੰਡਾ ਭੇਟ ਕੀਤਾ।ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੇ ਜਨਰਲ ਮੈਨੇਜਰ ਧਰਮਿੰਦਰ ਕੁਮਾਰ ਬਿਹੌਰਾ, ਡਿਪਟੀ ਜਨਰਲ ਮੈਨੇਜਰ ਤੇਜਿੰਦਰਪਾਲ ਸਿੰਘ ਚੀਮਾ ਤੇ ਏਰੀਆ ਸੇਲਜ਼ ਮੈਨੇਜਰ ਚੇਤਨ ਚੰਦੇਵ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਚ ਰੋਜ਼ਾਨਾ ਵੱਡੀ ਪੱਧਰ ’ਤੇ ਗੈਸ ਦੀ ਵਰਤੋਂ ਹੁੰਦੀ ਹੈ, ਜਿਸ ਨੂੰ ਲੈ ਕੇ ਸੁਰੱਖਿਆ ਨਿਯਮਾਂ ਦਾ ਪਾਲਣ ਬੇਹੱਦ ਲਾਜ਼ਮੀ ਹੈ।ਉਨ੍ਹਾਂ ਸੇਵਾਦਾਰਾਂ ਨੂੰ ਗੈਸ ਸਿਲੰਡਰਾਂ ਦਾ ਰੱਖ-ਰਖਾਅ, ਉਨ੍ਹਾਂ ਨੂੰ ਚਲਾਉਣ ਅਤੇ ਬੰਦ ਕਰਨ ਸਮੇਂ ਵਰਤੀ ਜਾਂਦੀ ਸਾਵਧਾਨੀ, ਸਿਲੰਡਰਾਂ ਦੇ ਸਟੋਰ ਲਈ ਜ਼ਰੂਰੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਸਮੇਂ ਸੁਚੇਤ ਰਹਿਣ ਲਈ ਪ੍ਰੇਰਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਹਿੰਦੋਸਤਾਨ ਪੈਟਰੋਲੀਅ ਕੰਪਨੀ ਦੇ ਉਚੇਚੇ ਤੌਰ ’ਤੇ ਪੁੱਜੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਐਚ.ਪੀ ਤੋਂ ਆਏ ਅਧਿਕਾਰੀਆਂ ਨੂੰ ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ।
               ਇਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ਼ ਹਰਭਜਨ ਸਿੰਘ ਵਕਤਾ ਵੀ ਮੌਜ਼ੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …