ਸਮਰਾਲਾ, 1 ਜੂਨ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਦੀ ਪ੍ਰਧਾਨਗੀ ਹੇਠ ਪਿੰਡ ਬਗਲੀ ਕਲਾਂ ਤੇ ਹਰਬੰਸਪੁਰਾ ਵਿਖੇ ਝੋਨੇ ਦੀ ‘ਤਰ ਵੱਤਰ’ ਤਕਨੀਕ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਵਲੋਂ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ‘ਤਰ ਵੱਤਰ’ ਤਕਨੀਕ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ ਪਾਉਣ ਤੇ ਖੇਤੀ ਖਰਚੇ ਘਟਾਉਣ ਲਈ ਸਿੱਧੀ ਬਿਜ਼ਾਈ ਅੱਜ ਦੇ ਸਮੇਂ ਦੀ ਪ੍ਰਮੁੱਖ ਲੋੜ ਹੈ।ਇਸ ਤਕਨੀਕ ‘ਚ ਸਿਫਾਰਸ਼ ਕੀਤੀ ਗਈ ਝੋਨੇ ਦੀਆਂ ਕਿਸਮਾਂ ਬਿਜ਼ਾਈ ਦੀ ਵਿਧੀ ਅਤੇ ਨਦੀਨ ਨਾਸ਼ਕਾਂ ਦੀ ਚੋਣ ਤੇ ਸਹੀ ਢੰਗ ਤਰੀਕੇ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਝੋਨੇ ਦੀ ਫਸਲ ਤੇ ਹਮਲਾ ਕਰਨ ਵਾਲੇ ਕੀੜੇ ਮਕੌੜੇ ਤੇ ਬਿਮਾਰੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।ਉਨਾਂ ਕਿਹਾ ਕਿ ਜਿਹੜੇ ਕਿਸਾਨ ਵੀਰ ਸਿੱਧੀ ਬਿਜ਼ਾਈ ਕਰ ਰਹੇ ਨੇ, ਉਹ ਪੰਜਾਬ ਸਰਕਾਰ ਵਲੋਂ ਜਾਰੀ ਆਨਲਾਇਨ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।
ਇਸ ਕੈਂਪ ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਮਨਪ੍ਰੀਤ ਸਿੰਘ ਜੂਨੀਅਨ ਤਕਨੀਸ਼ੀਅਨ, ਤੇਜਿੰਦਰ ਸਿੰਘ ਏ.ਐਸ.ਆਈ, ਕੁਲਵਿੰਦਰ ਸਿੰਘ ਏ.ਟੀ.ਐਮ, ਪਰਦੀਪ ਸਿੰਘ ਆਦਿ ਤੋਂ ਇਲਾਵਾ ਅਤੇ ਪਿੰਡ ਬਗਲੀ ਕਲਾਂ ਤੇ ਹਰਬੰਸਪੁਰਾ ਦੇ ਸੂਝਵਾਨ ਕਿਸਾਨ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …