ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਲੋਕ ਸਭਾ ਹਲਕਾ ਸੰਗਰੂਰ ’ਚ ਇੱਕ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ
ਪੱਤਰ ਦਾਖਲ ਕੀਤਾ ਗਿਆ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਕਾਗਜ਼ ਦਾਖਲ ਕਰਨ ਦੇ ਤੀਜੇ ਦਿਨ ਅਜੇ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।ਉਹਨਾਂ ਦੱਸਿਆ ਕਿ 6 ਜੂਨ ਤੱਕ ਕਾਗਜ਼ ਦਾਖਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ।5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ ਉਨਾਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐਸ.ਡੀ.ਐਮ ਸੰਗਰੂਰ ਨੂੰ ਕੋਰਟ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਮਾਂ ਕਰਵਾਏ ਜਾ ਸਕਦੇ ਹਨ।ਉਨਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 7 ਜੂਨ ਨੂੰ ਹੋਵੇਗੀ ਜਦਕਿ 9 ਜੂਨ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media