Wednesday, October 7, 2026

ਕਿਸੇ ਵੀ ਕਿਸਮ ਦਾ ਹਥਿਆਰ ਨਾਲ ਲੈ ਕੇ ਚੱਲਣ ‘ਤੇ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਕਾਰਜ਼ਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਅੰਦਰ ਪੈਂਦੇ ਕਿਸੇ ਵੀ ਕਿਸਮ ਦਾ ਹਥਿਆਰ ਨਾਲ ਨਾ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ।ਉਨ੍ਹਾਂ ਨੇ ਕਿਹਾ ਕਿ ਜੂਨ 2022 ਦੇ ਪਹਿਲੇ ਹਫਤੇ ਘੱਲੂਘਾਰਾ ਹਫਤਾ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਸ਼ਹਿਰ ਵਿੱਚ ਸਿੱਖ ਜਥੇਬੰਦੀਆਂ, ਸ਼ਿਵ ਸੈਨਾ, ਹਿੰਦੂ ਜਥੇਬੰਦੀਆਂ ਆਦਿ ਵਲੋਂ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਰੋਡ ਮਾਰਚ ਕੱਢੇ ਜਾਂਦੇ ਹਨ।ਇਸ ਦੋਰਾਨ ਉਕਤ ਜਥੇਬੰਦੀਆਂ ਦਾ ਆਪਸ ਵਿੱਚ ਟਕਰਾਅ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।ਉਨ੍ਹਾਂ ਨੇ ਕਿਹਾ ਕਿ ਇਸ ਲਈ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਵਿੱਚ ਹਰ ਕਿਸਮ ਦਾ ਅਸਲਾ, ਲਾਇਸੰਸੀ ਹਥਿਆਰ, ਅਗਨ ਸ਼ਸਤਰ, ਵਿਸਫੋਟਿਕ ਪਦਾਰਥ, ਜਲਣਸ਼ੀਲ ਚੀਜਾਂ ਅਤੇ ਤੇਜ਼ ਧਾਰ ਹਥਿਆਰ, ਜਿਨ੍ਹਾਂ ਵਿੱਚ ਟਕੂਏ, ਬਰਛੇ, ਛੁਰੇ, ਕਿਰਪਾਨਾਂ ਆਦਿ ਸ਼ਾਮਲ ਹਨ ਨੂੰ ਨਾਲ ਲੈ ਕੇ ਚੱਲਣ ‘ਤੇ ਮਨਾਹੀ ਦੇ ਹੁਕਮ ਲਾਗੂ ਕੀਤਾ ਹੈ।ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।ਇੱਕ ਤਰਫਾ ਪਾਸ ਕੀਤਾ ਇਹ ਹੁਕਮ 10 ਜੂਨ 2022 ਤੱਕ ਲਾਗੂ ਰਹੇਗਾ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …