Saturday, November 21, 2026

ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਆਨਲਾਈਨ ਬਿਨੈ-ਪੱਤਰਾਂ ਦੀ ਮੰਗ

ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2022-23 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।
ਵਿਭਾਗ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/>default.aspx ‘ਤੇ ਮਿਤੀ 30-06-2022 ਤੱਕ ਆਪਣਾ ਫਾਰਮ ਆਨਲਾਈਨ ਭਰ ਸਕਦੇ ਹਨ।ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਦਿਅਕ ਯੋਗਤਾਵਾਂ/ ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Check Also

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ …