Thursday, March 5, 2026

ਕੰਵਰਬੀਰ ਸਿੰਘ ਤੇ ਸਾਥੀਆਂ ਵੱਲੋਂ ਹਰਿਆਣੇ ਦੀ ਸੰਗਤਾਂ ਦਾ ਨਿੱਘਾ ਸਵਾਗਤ

ਗੁ: ਲਖਨੌਰ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਇਆ ਮਾਰਚ

PPN2911201405

ਅੰਮ੍ਰਿਤਸਰ, 29 ਨਵੰਬਰ  (ਸੁਖਬੀਰ ਸਿੰਘ) –  ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਲਖਨੌਰ ਸਾਹਿਬ ਤੋਂ ਹਰਿਆਣੇ ਦੀ ਸਿੱਖ ਸੰਗਤਾਂ ਦਾ ਇਕ ਵੱਡਾ ਮਾਰਚ ਕਾਫਲੇ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਪੁੱਜਾ। ਜਿਸ ਦਾ ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਭਰਵਾਂ ਸਵਾਗਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਦੱਸਿਆ ਕਿ ਸਮੂੰਹ ਸੰਗਤ ਨੂੰ ਭਾਈ ਗੁਰਦਾਸ ਹਾਲ ਵਿਖੇ ਠਹਿਰਾ ਦਿੱਤਾ ਗਿਆ ਹੈ ਤੇ ਸਵੇਰੇ ਸਿੱਖ ਸੰਗਤਾਂ ਵੱਲੋਂ ਇਕ ਮੰਗ ਪੱਤਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸੌਪਿਆ ਜਾਵੇਗਾ ਅਤੇ ਅਪੀਲ ਕੀਤੀ ਜਾਵੇਗੀ ਕਿ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਫੈਸਲਾ ਲਿਆ ਜਾਵੇ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਕੰਵਰਬੀਰ ਸਿੰਘ ਨੇ ਦੱਸਿਆ ਕਿ ਹਰਿਆਣੇ ਦੀ ਸਿੱਖ ਸੰਗਤਾਂ ਦੀ ਆਮਦ ਸਬੰਧੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਹਰਿਆਣੇ ਦੀ ਸਿੱਖ ਸੰਗਤਾਂ ਦੇ ਮਾਰਚ ਦੀ ਪੂਰੀ ਦੇਖ-ਰੇਖ ਅਤੇ ਅਗਲੇ ਪ੍ਰਬੰਧਾਂ ਸਬੰਧੀ ਜਿਹੜੀ ਜਿੰਮੇਵਾਰੀ ਸੰਗਤ ਵੱਲੋਂ ਆਈ.ਐਸ.ਓ ਦੀ ਲਗਾਈ ਗਈ ਹੈ, ਉਸਨੂੰ ਜਥੇਬੰਦੀ ਦੇ ਸਮੂੰਹ ਅਹੁੱਦੇਦਾਰਾਂ ਵੱਲੋਂ ਪੂਰੀ ਮਿਹਨਤ ਤੇ ਲਗਣ ਨਾਲ ਸਫ਼ਲ ਬਣਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਸਿੱਖ ਸੰਗਤਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ, ਗੁਰਮਨਜੀਤ ਸਿੰਘ ਅੰਮ੍ਰਿਤਸਰ, ਬਗੀਚਾ ਸਿੰਘ, ਬਿਕਰਮ ਸਿੰਘ, ਸੰਦੀਪ ਸਿੰਘ, ਕੁਲਜੀਤ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ ਸੁੱਖ, ਗੁਰਸੇਵਕ ਸਿੰਘ, ਮਨਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਕਸ਼ਮੀਰ ਸਿੰਘ, ਜਸਪਾਲ ਸਿੰਘ, ਮਨਜੀਤ ਸਿੰਘ ਪ੍ਰੈਟੀ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਵੀ ਸੰਗਤਾਂ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply