Friday, January 3, 2025

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਯੋਗ ਵਿਸ ਮਨਾਇਆ ਗਿਆ

ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਯੋਗ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਸਦਕਾ ਮਨਾਏ ਗਏ ਯੋਗ ਦਿਵਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਯੋਗ ਦੀ ਮਹੱਤਤਾ ਅਤੇ ਮੌਜ਼ੂਦਾ ਸਮੇਂ ’ਚ ਇਸ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ।
            ਪ੍ਰਿੰ: ਨਿਰਮਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੱਭਿਆਚਾਰ ’ਚ ਯੋਗ ਸਾਡੀ ਜੀਵਨ ਸ਼ੈਲੀ ਦਾ ਇਕ ਅਹਿਮ ਹਿੱਸਾ ਹੈ।ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਮਿਲਦੀ ਹੈ।ਉਨ੍ਹਾਂ ਯੋਗ ਦਿਵਸ ਸਬੰਧੀ ਕਰਵਾਏ ਗਏ ਸੈਮੀਨਾਰ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਣ ਲਈ ਸਰੀਰਕ ਸਿੱਖਿਆ ਅਧਿਆਪਕ ਗੁਰਦੇਵ ਸਿੰਘ ਅਤੇ ਮੈਡਮ ਅਰੁਨਪ੍ਰੀਤ ਕੌਰ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਵੀ ਕੀਤੀ।
                  ਇਸ ਮੌਕੇ ਪ੍ਰਿੰ: ਗਿੱਲ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਪ੍ਰਾਣਾਯਾਮ ਅਤੇ ਹੋਰ ਯੋਗ ਆਸਣ ਕੀਤੇ।

Check Also

ਕੈਬਨਿਟ ਮੰਤਰੀ ਚੀਮਾ ਨੇ 40ਵੇਂ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ …