Wednesday, October 7, 2026

ਤਰਕਸ਼ੀਲਾਂ ਵਲੋਂ ਜਾਦੂ ਦਾ ਸ਼ੋਅ ਆਯੋਜਿਤ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਬੀ.ਐਸ.ਐਨ.ਐਲ ਪੈਨਸ਼ਨਰਜ਼ ਐਸੋਸ਼ੀਏਸ਼ਨ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਵਿੱਚ ਸਥਾਨਕ ਸਿਟੀ ਪਾਰਕ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਜਾਦੂ ਸ਼ੋਅ ਕਰਵਾਇਆ ਗਿਆ।ਅਸੋਸੀਏਸ਼ਨ ਦੇ ਸਕੱਤਰ ਰਜਨੀਸ਼ ਕੁਮਾਰ ਨੇ ਤਰਕਸ਼ੀਲ ਟੀਮ ਸਮੇਤ ਹਾਜ਼ਰੀਨ ਦਾ ਸਵਾਗਤ ਕੀਤਾ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਹਾਜ਼ਰੀਨ ਨੂੰ ਅੰਧ ਵਿਸ਼ਵਾਸਾਂ, ਵਹਿਮਾਂ-ਭਰਮਾਂ, ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਭਾਵਪੂਰਕ ਸੁਨੇਹਾ ਦਿੰਦਿਆਂ ਕਿਹਾ ਕਿ ਜਾਦੂ ਇਕ ਕਲਾ ਹੈ, ਜੋ ਮਨੋਰੰਜ਼ਨ ਦਾ ਸਾਧਨ ਹੈ।ਉਨ੍ਹਾਂ ਲੋਕਾਂ ਨੂੰ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਪ੍ਰੇਰਿਆ।ਸੁਸਾਇਟੀ ਦੇ ਆਗੂ ਰਾਮਕੁਮਾਰ ਪਟਿਆਲਾ ਨੇ ਜਾਦੂ ਸ਼ੋਅ ਪੇਸ਼ ਕੀਤਾ।ਉਨ੍ਹਾਂ ਜਾਦੂ ਦੀਆਂ ਆਈਟਮਾਂ ਪੇਸ਼ ਕਰਦਿਆਂ ਕਿਹਾ ਕਿ ਜਾਦੂ ਹੱਥ ਦੀ ਸਫਾਈ ਹੈ, ਇਸ ਵਿੱਚ ਕੋਈ ਚਮਤਕਾਰ ਨਹੀਂ।ਉਨ੍ਹਾਂ ਹਵਾ ਵਿੱਚ ਫੁੱਲ ਗਾਇਬ ਕਰਨਾ, ਰੁਮਾਲ ਤੋਂ ਛੜੀ ਬਣਾਉਣਾ, ਪਾਣੀ ਨੂੰ ਅੱਗ ਲਾਉਣਾ, ਜੀਭ ਵਿਚੋਂ ਤਰਸ਼ੂਲ ਲੰਘਾਉਣਾ, ਕਾਗਜ਼ ਤੋਂ ਨੋਟ ਬਣਾਉਣਾ ਆਦਿ ਆਇਟਮਾਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆਂ।ਉਨ੍ਹਾਂ ਮਾਨਸਿਕ ਰੋਗੀਆਂ ਤੇ ਰਹੱਸਮਈ ਜਾਪਦੀਆਂ ਘਟਨਾਵਾਂ ਦੇ ਬਹੁਤ ਸਾਰੇ ਹੱਲ ਕੀਤੇ ਕੇਸਾਂ ਦਾ ਜ਼ਿਕਰ ਕੀਤਾ।
                    ਇਸ ਮੌਕੇ ਗੁਰਮੇਲ ਸਿੰਘ ਤੇ ਐਲ.ਐਸ ਬਾਂਸਲ ਨੇ ਵੀ ਆਪਣੇ ਵਿਚਾਰ ਰੱਖੇ, ਮਹਿੰਦਰ ਸਿੰਘ ਏ.ਜੀ.ਐਮ ਤੇ ਰਘਬੀਰ ਸਿੰਘ ਨੇ ਸਮਾਗਮ ਅਤੇ ਮੀਟਿੰਗ ਵਿੱਚ ਸ਼ਾਮਲ ਸਾਰਿਆਂ ਦਾ ਧੰਨਵਾਦ ਕੀਤਾ।ਸਮਾਗਮ ਦੇ ਸਟੇਜ਼ ਸਕੱਤਰ ਸ਼ਿਵ ਨਰਾਇਣ ਨੇ ਮੰਚ ਸੰਚਾਲਨ ਕੀਤਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …