
ਅੰਮ੍ਰਿਤਸਰ, 29 ਨਵੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚਲ ਰਹੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ‘ਤੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਵਾਤਾਵਰਣ ‘ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਵੇਖ ਕੇ ਸਰੋਤੇ ਮੰਤਰ-ਮੁੰਗਧ ਹੋ ਗਏ। ਮੁੱਖ ਮਹਿਮਾਨ ਸ: ਕੱਥੂਨੰਗਲ ਨੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਾਬਲੀਅਤ ਨੂੰ ਨਿਖਾਰਣ ਦੇ ਪ੍ਰੋਗਰਾਮਾਂ ਵਿੱਚ ਵੀ ਵੱਧ ਚੜ੍ਹਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੀ ਸ਼ਖਸ਼ੀਅਤ ਦਾ ਸੰਪੂਰਨ ਵਿਕਾਸ ਹੋ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਪ੍ਰਿੰ: ਸ੍ਰੀਮਤੀ ਡੀ. ਕੇ. ਸੰਧੂ ਨੇ ਸਕੂਲ ਦੀਆਂ ਉਪਲਬੱਧੀਆਂ ਦੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਨੇ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਹਰੇਕ ਤਰ੍ਹਾਂ ਦੀਆਂ ਗਤੀਵਿਧੀਆਂ ਸਮੇਂ-ਸਮੇਂ ‘ਤੇ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਮੁੱਖ ਮਹਿਮਾਨ ਦਾ ਸਕੂਲ ਪਹੁੰਚਣ ‘ਤੇ ਧੰਨਵਾਦ ਵੀ ਕੀਤਾ। ਇਸ ਦੌਰਾਨ ਸ: ਕੱਥੂਨੰਗਲ ਨੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ।
ਸਮਾਰੋਹ ਵਿੱਚ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰ: ਡਾ. ਸੁਖਬੀਰ ਕੌਰ ਮਾਹਲ, ਪ੍ਰਿੰ: ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰ: ਡਾ. ਸਰਵਜੀਤ ਕੌਰ ਬਰਾੜ, ਪ੍ਰਿੰ: ਤਜਿੰਦਰ ਕੌਰ ਬਿੰਦਰਾ, ਪ੍ਰਿੰ: ਮੈਡਮ ਗੁਰਵਿੰਦਰ ਕੰਬੋਜ, ਸਮੂੰਹ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media