ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਗੁਰਦਵਾਰਾ ਸ਼ਹੀਦ ਬਾਬਾ ਸੰਤੋਖ ਸਿੰਘ ਪਿੰਡ ਵਰਪਾਲ ਵਿਖੇ
ਮਨਾਇਆ ਗਿਆ।ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜ਼ੂਦਾ 15ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਜੋੜ ਮੇਲਾ ਇਲਾਕ਼ੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਅਤੇ ਨਿਰਮਲੇ ਮਹਾਂਪੁਰਖ ਵਿਸ਼ੇਸ਼ ਤੌਰ ‘ਤੇ ਪਹੁੰਚੇ । ਕਬੱਡੀ ਦੇ ਮੈਚ ਉਪਰੰਤ ਨਿਹੰਗ ਸਿੰਘਾਂ ਵਲੋਂ ਘੋੜ ਸਵਾਰੀ, ਨੇਜਾ ਬਾਜ਼ੀ ਅਤੇ ਗੱਤਕੇ ਦੇ ਜੌਹਰ ਦਿਖਾਏ ਗਏ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media