ਸਮਰਾਲਾ, 3 ਜੂਨ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਖੱਟਰਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ
ਕਰਮਸਰ ਸਾਹਿਬ ਖੱਟਰਾਂ ਵਿਖੇ 2 ਤੇ 3 ਜੂਨ ਨੂੰ ਦੋ ਦਿਨਾਂ ਕਥਾ ਵਿਚਾਰਾਂ ਸਵੇਰੇ 4:30 ਤੋਂ 6:30 ਵਜੇ ਕਰਵਾਈਆਂ ਗਈਆ। ਜਿਸ ਵਿੱਚ ਭਾਈ ਮਨਜੀਤ ਸਿੰਘ ਬੁਰਜ਼ ਦੇਗਸਰ (ਕਟਾਣਾ ਸਾਹਿਬ) ਨੇ ਕਥਾ ਵਿਚਾਰਾਂ ਨਾਲ ਪਿੰਡ ਦੀ ਸਮੂਹ ਸਾਧ ਸੰਗਤ ਨੂੰ ਨਿਹਾਲ ਕੀਤਾ।ਭਾਈ ਮਨਜੀਤ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਜੀ ਨੇ ‘ਤੇਰਾ ਭਾਣਾ ਮੀਠਾ ਲਾਗੈ’ ਦੇ ਵਚਨਾਂ ਰਾਹੀਂ ਸ਼ਹਾਦਤ ਪ੍ਰਾਪਤ ਕੀਤੀ ਅਤੇ ਰਹਿੰਦੀ ਦੁਨੀਆਂ ਤੱਕ ਅਮਰ ਹੋ ਗਏ।ਉਨ੍ਹਾਂ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ ਨੂੰ ਸੰਗਤਾਂ ਸਾਹਮਣੇ ਬਿਆਨ ਕੀਤਾ।ਕਥਾ ਵਿਚਾਰਾਂ ਸਮੇਂ ਪਿੰਡ ਦੀ ਸਮੂਹ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਦੀ ਸਮੂਹ ਸੰਗਤ ਨੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media