ਘੱਲੂਘਾਰਾ ਹਫ਼ਤਾ ਸਿੱਖ ਕੌਮ ਲਈ ਅਸਹਿ ਅਤੇ ਅਕਹਿ – ਐਡਵੋਕੇਟ ਧਾਮੀ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ)- ਭਾਰਤ ਦੀ ਕਾਂਗਰਸ ਸਰਕਾਰ ਵਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜ਼ੂਦ ਸਨ।
ਇਸ ਸਮੇਂ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਦੀ ਸਿਖਰ ਸੀ, ਜਿਸ ਨੇ ਸਿੱਖਾਂ ਨੂੰ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਇਕਸੁਰਤਾ ਅਤੇ ਕੌਮੀ ਏਕਤਾ ਨਾਲ ਮਨਾਇਆ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਮੈਨੇਜਰ ਹਰਪ੍ਰੀਤ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ, ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।