Sunday, August 9, 2026

ਘੱਲੂਘਾਰੇ ਦੌਰਾਨ ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਤੀਸਰੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ)- ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ 2 ਜੂਨ ਤੋਂ 5 ਜੂਨ ਤੱਕ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।ਅੱਜ ਤੀਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੰਗਵਿੰਦਰ ਸਿੰਘ ਖਾਪੜਖੇੜੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਹੋਰ ਮੌਜੂਦ ਸਨ।
                    ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪਾਵਨ ਸਰੂਪ ਦੇ ਦਰਸ਼ਨ ਕਰਕੇ ਕੇਂਦਰ ਸਰਕਾਰ ਵੱਲੋਂ 1984 ਵਿਚ ਕੀਤੇ ਵਹਿਸ਼ੀਆਨਾ ਕਾਰੇ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …