ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੀ ਮੁੱਖ ਬ੍ਰਾਂਚ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਇਹ ਸਮਾਗਮ ਭਗਤ ਜੀ ਦੇ ਮਨੁੱਖਤਾ ਅਤੇ ਦੀਨ-ਦੁਖੀਆਂ ਪ੍ਰਤੀ ਕੀਤੇ ਕਾਰਜ਼ਾਂ ਨੂੰ ਸਮਰਪਿਤ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਉਪਰੰਤ ਪਿੰਗਲਵਾੜੇ ਦੇ ਸਪੈਸ਼ਲ ਅਤੇ ਦੂਜੇ ਬੱਚਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਵਾਰਾ ਕੀਤੀ ਗਈ।ਇਸ ਤੋਂ ਬਾਅਦ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਤੋਂ ਬਾਅਦ ਸਕੂਲਾਂ ਦੇ ਬੱਚਿਆਂ ਨੇ ਭਗਤ ਜੀ ਦੇ ਮਨੁੱਖਤਾ ਅਤੇ ਵਾਤਾਵਰਣ ਲਈ ਕੀਤੇ ਕਾਰਜ਼ਾਂ ‘ਤੇ ਚਾਨਣ ਪਾਇਆ।ਉਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਕਿਸਾਨ ਸਾਥੀਆਂ ਨਾਲ ਉਚੇਚੇ ਤੌਰ ‘ਤੇ ਹਾਜ਼ਰੀ ਭਰੀ।ਆਪਣੇ ਸੰਬੋਧਨ ‘ਚ ਉਨਾਂ ਨੇ ਭਗਤ ਪੂਰਨ ਸਿੰਘ ਨਾਲ 1960 ਤੋਂ ਲਗਾਤਾਰ ਰਹੇ ਸੰਪਰਕ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਭਗਤ ਪੂਰਨ ਸਿੰਘ ਤੇ ਉਹ ਇਕੋ ਪਿੰਡ ਦੇ ਵਸਨੀਕ ਰਹੇ ਹਨ।
ਡਾ. ਇੰਰਜੀਤ ਕੌਰ ਮੁੱਖ ਸੇਵਾਦਾਰ ਨੇ ਆਪਣੇ ਸੰਬੋਧਨ ‘ਚ ਭਗਤ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੇ ਕਾਰਜ਼ਾਂ ‘ਤੇ ਚਾਨਣਾ ਪਾੳੇੁਂਦਿਆਂ ਦੱਸਿਆ ਕਿ ਭਗਤ ਜੀ ਹਮੇਸ਼ਾਂ ਵਾਤਾਵਰਨ ਦੀ ਸੰਭਾਲ ਉੱਪਰ ਜ਼ਰ ਦਿੰਦੇ ਸਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪ੍ਰੇਰਨਾ ਦਿੰਦੇ ਸਨ। ਕਿ ਪੂਰੇ ਸੰਸਾਰ ਵਿਚ ਘੱਟ ਰਹੀ ਆਕਸੀਜ਼ਨ ਅਤੇ ਇਸ ਨਾਲ ਬੇਹਾਲ ਲੋਕਾਈ ਨੂੰ ਜੋ ਤਕਲੀਫਾਂ ਅੱਜ ਹੋ ਰਹੀਆਂ ਹਨ, ਉਹ ਵਾਤਾਵਰਨ ਅਤੇ ਰੁੱਖਾਂ ਨੂੰ ਨਾ ਸੰਭਾਲਣ ਦਾ ਨਤੀਜਾ ਹੈ।ਉਨ੍ਹਾਂ ਨੇ ਮਨੁੱਖਤਾ ਦਵਾਰਾ ਕੁਦਰਤੀ ਸੋਮਿਆਂ ਨਾਲ ਖਿਲਵਾੜ ਕਰਨ ਨਾਲ ਪੈਦਾ ਹੋਏੇ ਭਿਆਣਕ ਖਤਰਿਆਂ ਬਾਰੇ ਜਾਣਕਾਰੀ ਦਿੱਤੀ।
ਡਾ. ਇੰਦਰਜੀਤ ਕੌਰ ਮੁਖ ਸੇਵਾਦਾਰ ਪਿੰਗਲਵਾੜਾ ਸੰਸਥਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਗੁਰਦੁਆਰਾ ਸਾਹਿਬ ਵਿਚ ਭੋਗ ਅਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਉਪਰੰਤ ਪਿੰਗਲਵਾੜਾ ਦੇ ਸਕੂਲੀ ਬੱਚਿਆਂ ਵਲੋਂ ਯੋਗਾ ਦਾ ਪ੍ਰਦਰਸ਼ਨ ਕੀਤਾ ਗਿਆ।ਪ੍ਰੋਗਰਾਮ ਦਾ ਸੰਚਾਲਨ ਮਾਸਟਰ ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਵਲੋਂ ਕੀਤਾ ਗਿਆ।
ਇਸ ਮੌਕੇ ਮੁਖਤਾਰ ਸਿੰਘ ਆਨਰੇਰੀ ਸਕੱੱਤਰ, ਰਾਜਬੀਰ ਸਿੰਘ ਮੈਂਬਰ, ਹਰਜੀਤ ਸਿੰਘ ਅਰੋੜਾ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਜੈ.ਸਿੰਘ ਪ੍ਰਸ਼ਾਸਕ ਮਾਨਾਂਵਾਲਾ ਬ੍ਰਾਂਚ, ਰਜਿੰਦਰਪਾਲ ਸਿੰਘ ਡਾਇਰੈਕਟਰ ਗੂੰਗੇ-ਬੋਲਿਆਂ ਦਾ ਸਕੂਲ, ਗੁਰਨੈਬ ਸਿੰਘ ਵਿੱਦਿਅਕ ਸਲਾਹਕਾਰ, ਨਰਿੰਦਰਪਾਲ ਸਿੰਘ ਸੋਹਲ, ਯੋਗੇਸ਼ ਸੂਰੀ, ਤਿਲਕ ਰਾਜ ਜਨਰਲ ਮੈਨੇਜਰ, ਹਰਪਾਲ ਸਿੰਘ ਸੰਧੂ ਕੇਅਰ ਟੇਕਰ ਅਤੇ ਕਈ ਹੋਰ ਸਖਸ਼ੀਅਤਾਂ ਹਾਜ਼ਰ ਸਨ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …