ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਅੱਜ ਦੋ ਹੋਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ
ਕਰਵਾਏ ਗਏੇ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੇ ਤਹਿਤ ਅੱਜ ਦੋ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ ਜਿਸ ਤਹਿਤ ਹੁਣ ਤੱਕ ਕੁੱਲ ਤਿੰਨ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵਜੋਂ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਗੁਰਮੇਲ ਸਿੰਘ ਵਲੋਂ ਨਾਮਜ਼਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 6 ਜੂਨ ਦਿਨ ਸੋਮਵਾਰ ਤੱਕ ਕਾਗਜ਼ ਭਰਨ ਦੀ ਪ੍ਰਕਿਰਿਆ ਜਾਰੀ ਰਹੇਗੀ ਜਦਕਿ 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।ਉਨਾਂ ਨੇ ਦੱਸਿਆ ਕਿ ਨਾਮਜ਼ਦਗੀ ਪੱੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐਸ.ਡੀ.ਐਮ ਸੰਗਰੂਰ ਨੂੰ ਕੋਰਟ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਮਾਂ ਕਰਵਾਏ ਜਾ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media