ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਇਥੋਂ ਲਾਗਲੇ ਪਿੰਡ ਝਾੜੋਂ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਵੀ ਫ੍ਰੀ ਦਿੱਤੀਆਂ ਗਈਆਂ।70 ਮਰੀਜ਼ਾਂ ਦੀਆਂ ਅੱਖਾਂ ਦੇ ਲੈਂਜ ਪਾਏ ਜਾਣਗੇ।ਆਪ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ਸਿਰ ਮੈਡੀਕਲ ਕੈਂਪ ਅਤੇ ਕਈ ਭਲਾਈ ਸਕੀਮਾਂ ਦੇ ਫਾਰਮ ਭਰਵਾਉਣ ਸੰਬੰਧੀ ਕੈਂਪ ਲਗਾਏ ਜਾਂਦੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਜਗਸੀਰ ਸਿੰਘ ਝਾੜੋਂ, ਗੁਰਸੇਵਕ ਸਿੰਘ, ਹਰੀ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਸਿੰਘ, ਅਮਨਿੰਦਰ ਸਿੰਘ, ਸੁਖਪਾਲ ਸਿੰਘ ਅਤੇ ਮਿੱਠੂ ਸਿੰਘ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media