ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਸਫਾਈ ਕਰਮਚਾਰੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ
ਰਹੀਆਂ ਸਾਰੀਆਂ ਸਹੂਲਤਾਂ ਉਨਾਂ ਤੱਕ ਪਹੁੰਚਾਈਆਂ ਜਾਣਗੀਆਂ।ਅਗਰ ਕੋਈ ਵਿਭਾਗ ਸਫਾਈ ਕਰਮਚਾਰੀ ਤੋਂ ਸੀਵਰਮੈਨ ਦਾ ਕੰਮ ਲੈਂਦਾ ਹੈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਗੇਜਾ ਰਾਮ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ।ਵਧੀਕ ਡਿਪਟੀ ਕਮਿਸਨਰ (ਜ) ਅੰਕੂਰਜੀਤ ਸਿੰਘ ਆਈ.ਏ.ਐਸ, ਵਧੀਕ ਡਿਪਟੀ ਕਮਿਸਨਰ (ਵਿਕਾਸ) ਬਲਰਾਜ ਸਿੰਘ, ਐਸ.ਡੀ.ਐਮ ਪਠਾਨਕੋਟ-ਕਮ-ਧਾਰਕਲ੍ਹਾ ਕਾਲਾ ਰਾਮ ਕਾਂਸਲ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਰਜਨੀਸ ਕੋਰ, ਖੇਤੀ ਬਾੜੀ ਅਫਸਰ ਪਠਾਨਕੋਟ ਡਾ. ਅਮਰੀਕ ਸਿੰਘ, ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਰਾਮ ਲੁਭਾਇਆ, ਐਡਵੋਕੇਟ ਜੋਤੀ ਪਾਲ ਭੀਮ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਮੈਂਬਰ ਇਸ ਸਮੇਂ ਹਾਜ਼ਰ ਸਨ।
ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਹਸਪਤਾਲਾਂ ਅੰਦਰ ਸਫਾਈ ਕਰਮਚਾਰੀਆਂ ਤੋਂ ਹੀ ਸੀਵਰਮੈਨ ਦਾ ਕੰਮ ਲਿਆ ਜਾਂਦਾ ਹੈ।ਜੋ ਨਿਰਧਾਰਤ ਸਮੇਂ ਤੋਂ ਜਿਆਦਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਕਿਰਤ ਵਿਭਾਗ, ਜਿਲ੍ਹਾ ਭਲਾਈ ਅਫਸਰ ਅਤੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨ ਇੱਕ ਕਮੇਟੀ ਬਣਾ ਕੇ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੈਕਿੰਗ ਕਰਨ ਅਤੇ ਇਹ ਪਤਾ ਲਗਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਤੋਂ ਕੇਵਲ ਸਫਾਈ ਦਾ ਕੰਮ ਹੀ ਲਿਆ ਇਹਾ ਹੈ।ਇਹ ਵੀ ਜਾਂਚ ਕੀਤੀ ਜਾਵੇ ਕਿ ਉਨ੍ਹਾਂ ਦਾ ਮਿਹਨਤਨਾਮਾ ਡੀ.ਸੀ ਰੇਟ ਦੇ ਅਨੁਸਾਰ ਖਾਤਿਆਂ ਵਿੱਚ ਪਾਇਆ ਜਾ ਰਿਹਾ ਜਾਂ ਨਹੀਂ।ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਸਰਕਾਰੀ ਸਕੂਲਾਂ /ਯੂਨੀਵਰਸਿਟੀਆਂ ਅਤੇ ਹੋਰ ਸਿੱਖਿਆ ਅਦਾਰਿਆਂ ਅੰਦਰ ਇਹ ਜਾਂਚ ਕਰਨ ਕਿ ਸਫਾਈ ਕਰਮਚਾਰੀਆਂ ਤੋਂ ਨਿਰਧਾਰਤ ਸਮੇਂ ਜਿਨ੍ਹਾਂ ਹੀ ਕੰਮ ਲਿਆ ਜਾ ਰਿਹਾ ਹੈ ਜਾਂ ਜਿਆਦਾ। ਉਨ੍ਹਾਂ ਕਿਹਾ ਕਿ ਚੈਕਿੰਗ ਦੋਰਾਨ ਅਗਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਅਧਿਕਾਰੀਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੇ ਅੰਤ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਪਿਤਾ ਮਹਿੰਦਰ ਸਿੰਘ, ਦੋਨਾਂ ਦੀ ਆਤਮਿਕ ਸ਼ਾਂਤੀ ਲਈ ਪੰਜ ਮਿੰਟ ਦਾ ਮੋਨ ਰੱਖਿਆ ਗਿਆ ਜਿਨ੍ਹਾਂ ਦਾ ਪਿਛਲੇ ਦਿਨ੍ਹਾਂ ਦੋਰਾਨ ਦੇਹਾਂਤ ਹੋ ਗਿਆ ਸੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media