ਖਿਲਚੀਆਂ, 4 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸਮਰ ਕੈਂਪ ਤਿੰਨ-ਰੋਜ਼ਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ
ਸ੍ਰੀਮਤੀ ਜਸਜੀਨ ਕੌਰ ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ ਬੱਚਿਆਂ ਨੂੰ ਕਲਾ ਅਤੇ ਸ਼ਿਲਪਕਾਰੀ, ਬਹਿਸ ਮੁਕਾਬਲੇ, ਭੰਗੜਾ, ਗਿੱਧਾ ਅਤੇ ਖੇਡਾਂ ਦੀ ਸਿਖਲਾਈ ਦਿੱਤੀ ਗਈ।ਬੱਚਿਆਂ ਦੇ ਮਨੋਰੰਜ਼ਨ ਲਈ ਪਾਣੀ ਤੇ ਮਿੱਟੀ ਦੀਆਂ ਖੇਡਾਂ ਕਰਵਾਈਆਂ ਗਈਆਂ।ਵਾਤਾਵਰਣ ਦੀ ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੂੰ ਬਾਗਬਾਨੀ ਦੀ ਟਰੇਨਿੰਗ ਵੀ ਦਿੱਤੀ ਗਈ। ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸਹੋਦਿਆ ਸਕੂਲ ਕੰਪਲੈਕਸ ਚੇਅਰਮੈਨ ਡਾ: ਧਰਮਵੀਰ ਸਿੰਘ ਅਤੇ ਨਵੀਨ ਭਾਸਕਰ ਨੇ ਬੱਚਿਆਂ ਦੇ ਕੰਮ ਦੀ ਖੂਬ ਪ੍ਰਸੰਸਾ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media