ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਮਾਜ ਸੇਵੀ ਸੰਸਥਾ ਮਾਣ ਧੀਆਂ ‘ਤੇ ਵਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਗਰੀਨ ਐਵਿਨਿਉ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ‘ਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਪ੍ਰਸਿੱਧ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਪੌਦੇ ਲਗਾਉਂਦਿਆਂ ਕਿਹਾ ਕਿ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਹਰੇਕ ਮਨੁੱਖ ਨੂੰ ਘੱਟੋ-ਘੱਟ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ।ਮੱਟੂ ਨੇ ਵਾਤਾਵਰਨ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ “ਵਿਸ਼ਵ ਵਾਤਾਵਰਨ ਦਿਵਸ” ਵਾਤਾਵਰਨ ਦੀ ਸੁਰੱਖਿਆ ਲਈ ਪੂਰੀ ਦੁਨੀਆ ` ਚ ਮਨਾਇਆ ਜਾਂਦਾ ਹੈ।1972 ` ਚ ਸੰਯੁਕਤ ਰਾਸ਼ਟਰ ਵਲੋਂ ਵਾਤਾਵਰਣ ਦਿਵਸ ਮਨਾਉਣ ਲਈ ਮਹਾਸਭਾ ਦਾ ਆਯੋਜਨ ਕੀਤਾ ਗਿਆ ਸੀ।ਇਸ ਤੋਂ 2 ਸਾਲ ਬਾਅਦ 5 ਜੂਨ 1974 ਨੂੰ ਇਸ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਗਿਆ।
ਇਸ ਮੌਕੇ ਬਲਜਿੰਦਰ ਸਿੰਘ ਮੱਟੂ, ਇੰਦਰਮੋਹਨ ਵਾਧਵਾ, ਕੰਵਲਜੀਤ ਸਿੰਘ ਵਾਲੀਆ ਆਦਿ ਹਾਜ਼ਰ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …