ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਡੀ.ਐਸ.ਪੀ ਸੁਨਾਮ ਸੁਖਰਾਜ ਸਿੰਘ ਦੀ ਅਗਵਾਈ ਹੇਠ ਪੁਲੀਸ ਵਲੋਂ ਲੌਂਗੋਵਾਲ ਵਿਖੇ ਫਲੈਗ ਮਾਰਚ ਕੱਢਿਆ ਗਿਆ।ਇਹ ਮਾਰਚ ਕਸਬੇ ਦੇ ਮੇਨ ਬਾਜ਼ਾਰ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ‘ਤੇ ਪੁੱਜਿਆ।ਉਪ ਪੁਲੀਸ ਕਪਤਾਨ ਸੁਖਰਾਜ ਸਿੰਘ ਨੇ ਦੱਸਿਆ ਲੋਕ ਸਭਾ ਹਲਕਾ ਸੰਗਰੂਰ ਵਿਖੇ 23 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਇਹ ਫਲੈਗ ਮਾਰਚ ਕੀਤਾ ਜਾ ਰਿਹਾ ਹੈ।ਉਨਾਂ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਜਗਮੇਲ ਸਿੰਘ, ਥਾਣੇਦਾਰ ਰਾਮ ਸਿੰਘ ਤੇ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …