Sunday, June 21, 2026

ਜਨਰਲ ਤੇ ਖਰਚਾ ਅਬਜ਼ਰਵਰ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਸੁਣਨਗੇ ਸ਼ਿਕਾਇਤਾਂ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਹਰੇਕ ਤਰਾਂ ਦੀਆਂ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ 2 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।ਚੋਣ ਕਮਿਸ਼ਨ ਵੱਲੋਂ ਇੱਕ ਜਨਰਲ ਅਬਜ਼ਰਵਰ ਅਤੇ ਇੱਕ ਖਰਚਾ ਅਬਜ਼ਰਵਰ ਦੀ ਤਾਇਨਾਤੀ ਕੀਤੀ ਗਈ ਹੈ।ਉਨਾਂ ਦਸਿਆ ਕਿ 2008 ਬੈਚ ਦੇ ਆਈ.ਏ.ਐਸ ਅਧਿਕਾਰੀ ਮੁਹੰਮਦ ਜ਼ੁੁਬੇਰ ਅਲੀ ਹਾਸ਼ਮੀ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ ਹਨ।ਜਿਨ੍ਹਾਂ ਦਾ ਮੋਬਾਈਲ ਨੰਬਰ 70092-44326 ਹੈ।ਚੋਣ ਖਰਚਿਆਂ ’ਤੇ ਨਜ਼ਰ ਰੱਖਣ ਲਈ ਚੋਣ ਖਰਚਾ ਅਬਜ਼ਰਵਰ 2010 ਬੈਚ ਦੇ ਆਈ.ਆਰ.ਐਸ ਅਧਿਕਾਰੀ ਸ਼ਿਆਮ ਮਨੋਹਰ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਦਾ ਮੋਬਾਈਲ ਨੰਬਰ 62393-15410 ਹੈ।
                  ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਜਨਰਲ ਅਬਜ਼ਰਵਰ ਮੁਹੰਮਦ ਜ਼ੁੁਬੇਰ ਅਲੀ ਹਾਸ਼ਮੀ ਰੋਜ਼ਾਨਾ ਸਵੇਰੇ 9 ਵਜੇ ਤੋਂ 10 ਵਜੇ ਤੱਕ ਅਤੇ ਖਰਚਾ ਅਬਜ਼ਰਵਰ ਸ਼ਿਆਮ ਮਨੋਹਰ ਸਿੰਘ ਰੋਜ਼ਾਨਾ ਸਵੇਰੇ 10 ਵਜੇ ਤੋਂ 11 ਵਜੇ ਤੱਕ ਪੀ.ਡਬਲਿਊ.ਡੀ ਰੈਸਟ ਹਾਊਸ ਸੰਗਰੂਰ ਵਿਖੇ ਲੋਕਾਂ ਦੀਆਂ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਸੁਝਾਅ ਸੁਣਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ, ਚੋਣ ਲੜਨ ਵਾਲਾ ਉਮੀਦਵਾਰ ਜਾਂ ਚੋਣ ਏਜੰਟ ਜ਼ਿਮਨੀ ਚੋਣ ਬਾਰੇ ਆਮ, ਖਰਚਿਆਂ ਜਾਂ ਸੁਰੱਖਿਆ ਆਦਿ ਬਾਰੇ ਕੋਈ ਸ਼ਿਕਾਇਤ, ਸੁਝਾਅ ਜਾਂ ਹੋਰ ਜਾਣਕਾਰੀ ਸਾਂਝੀ ਕਰਨੀ ਚਾਹੁੰਦੇ ਹੋਣ ਤਾਂ ਉਹ ਸਬੰਧਤ ਅਬਜਰਵਰ ਨਾਲ ਮੋਬਾਇਲ ਨੰਬਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਜੇਕਰ ਉਨਾਂ ਨੂੰ ਨਿੱਜੀ ਰੂਪ ’ਚ ਮਿਲਣਾ ਚਾਹੁੰਦੇ ਹਨ ਤਾਂ ਉਹ ਪੀ.ਡਬਲਿਯੂ.ਡੀ. ਰੈਸਟ ਹਾਊਸ ਸੰਗਰੂਰ ਵਿਖੇ ਨਿਰਧਾਰਿਤ ਸਮੇਂ ‘ਚ ਮਿਲ ਸਕਦੇ ਹਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …