ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ
ਕਾਰੋਬਾਰ ਬਿਊਰੋ ਵਿਖੇ 8 ਜੂਨ ਨੂੰ ਰੋਜ਼ਗਾਰ ਬਿਊਰੋ ਵਿੱਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀ ਐਮਾਜ਼ੌਨ ਵਲੋਂ ਭਾਗ ਲਿਆ ਜਾਵੇਗਾ।ਇਸ ਕੰਪਨੀ ਵਿੱਚ ਡਿਲਿਵਰੀ ਐਗਜਕਿਊਟਿਵ ਦੀਆਂ ਅਸ਼ਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ।ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਦੱਸਵੀਂ ਅਤੇ ਟੂ-ਵੀਲਰ, ਡਰਾਵਿੰਗ ਲਾਇਸੈਂਸ, ਪੈਨ ਕਾਰਡ ਸਮਾਰਟ ਫੋਨ ਅਤੇ ਬੈਂਕ ਅਕਾਊਂਟ ਹੋਣਾ ਜ਼ਰੂਰੀ ਹੈ।ਇਸ ਅਸਾਮੀ ਲਈ ਉਮਰ ਹੱਦ 18 ਸਾਲ ਹੋਣੀ ਚਾਹੀਦੀ ਹੈ।ਇਸ ਕੈਂਪ ਵਿੱਚ ਲੜਕੇ ਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।
ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media