Wednesday, October 7, 2026

ਹਾਰਵੈਸਟਿੰਗ ਸਿਸਟਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਡਿਪਟੀ ਕਮਿਸ਼ਨਰ

ਸਰਕਾਰੀ ਵਿਭਾਗੀ ਕਰਮਚਾਰੀਆਂ ਨੂੰ ਕਿਹਾ ਭੂਮੀਗਤ ਜਲ ਸਰੋਤਾਂ ਨੂੰ ਵਧਾਉਣ ਲਈ ਕੀਤੇ ਜਾਣ ਉਪਰਾਲੇ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਜਲ ਸਕਤੀ ਅਭਿਆਨ ਅਧੀਨ ਭੂਮੀਗਤ ਪਾਣੀ ਨੂੰ ਵਧਾਊਣ ਲਈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸੇਸ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ‘ਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਸੂਮਿਤ ਮੂਦ ਸਹਾਇਕ ਕਮਿਸਨਰ ਜਰਨਲ ਅਤੇ ਹੋਰ ਵੱਖ-ਵੱਖ ਸਬੰਧਤ ਵਿਭਾਗੀ ਅਧਿਕਾਰੀ ਵੀ ਹਾਜਰ ਸਨ।
                ਮੀਟਿੰਗ ਦੋਰਾਨ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਭੂਮੀਗਤ ਪਾਣੀ ਨੂੰ ਵਧਾਉਣ ‘ਚ ਸਾਨੂੰ ਸਭ ਨੂੰ ਸਹਿਯੋਗ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਬਿਲਡਿੰਗ ਜਿਸ ਦਾ ਵੀ ਨਿਰਮਾਣ ਕਰਵਾਇਆ ਜਾਂਦਾ ਹੈ।ਇਹ ਯਕੀਨੀ ਬਣਾਇਆ ਜਾਵੇ ਕਿ ਉਸ ਬਿਲਡਿੰਗ ਵਿੱਚ ਵਾਟਰ ਹਾਰਵੇਸਟਿੰਗ ਸਿਸਟਮ ਜਰੂਰ ਲਗਾਇਆ ਜਾਵੇ ਤਾਂ ਜੋ ਜ਼ਮੀਨ ਅੰਦਰ ਪਾਣੀ ਦੀ ਮਾਤਰਾ ਵਧਾਈ ਜਾ ਸਕੇ।
                  ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਇਹ ਉਪਰਾਲਾ ਕੀਤਾ ਜਾਵੇਗਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਪਾਣੀ ਵਿਅਰਥ ਨਹੀਂ ਜਾਣਾ ਚਾਹੀਦਾ।ਲੋਕਾਂ ਨੂੰ ਜਾਗਰੂਕ  ਕੀਤਾ ਜਾਵੇ ਕਿ ਇੱਕ ਸਿਸਟਮ ਅਨੁਸਾਰ ਫਾਲਤੂ ਪਾਣੀ ਨੂੰ ਜ਼ਮੀਨ ਰੀਚਾਰਜ਼ ਕਰਨ ਲਈ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਜੋ ਪਾਣੀ ਦਾ ਪੱਧਰ ਵਧਾਇਆ ਜਾ ਸਕੇ।
                    ਉਨ੍ਹਾਂ ਕਿਹਾ ਕਿ ਇਹ ਵੀ ਭਵਿੱਖ ਵਿੱਚ ਧਿਆਨ ਰੱਖਿਆ ਜਾਵੇ ਕਿ ਅਗਰ ਕਿਸੇ ਮਕਾਨ ਦਾ ਨਕਸ਼ਾ ਆਦਿ ਪਾਸ ਕੀਤਾ ਜਾਂਦਾ ਹੈ ਤਾਂ ਉਸ ਵਿੱਚ ਵੀ ਵਾਟਰ ਹਾਰਵੈਸਟਿੰਗ ਸਿਸਟਮ ਦਾ ਧਿਆਨ ਰੱਖਿਆ ਜਾਵੇ।ਉਨ੍ਰਾਂ ਕਿਹਾ ਕਿ ਧਰਤੀ ਦਾ ਪਾਣੀ ਦਾ ਪੱਧਰ ਵਧਾਉਣ ਲਈ ਸਾਨੂੰ ਸਭ ਨੂੰ ਉਪਰਾਲਾ ਕਰਨਾ ਚਾਹੀਦਾ ਹੈ ਅਤੇ ਦੂਸਰਿਆਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …