Friday, July 4, 2025
Breaking News

ਕੈਬਨਿਟ ਮੰਤਰੀ ਕਟਾਰੂਚੱਕ ਨੇ ਤਹਿਸੀਲ ਕੰਪਲੈਕਸ ਦੀ ਕੀਤੀ ਚੈਕਿੰਗ

ਰਜਿਟਰੀ ਕਾਊਂਟਰ ਡਿਊਟੀ ‘ਤੇ ਮਿਲਿਆ ਕੇਵਲ ਇੱਕ ਹੀ ਕਰਮਚਾਰੀ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਦਫਤਰਾਂ ਅੰਦਰ ਲੋਕਾਂ ਨੂੰ ਹਰ ਸੁਵਿਧਾ ਦਿੱਤੀ ਜਾਵੇ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਆਉਣ ਵਾਲੀ ਜਨਤਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜੋ ਕਰਮਚਾਰੀ ਅਪਣੀ ਡਿਊਟੀ ਤੋਂ ਗੈਰ ਹਾਜ਼ਰ ਪਾਏ ਜਾਣਗੇ ਉਨ੍ਹਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਕੰਪਲੈਕਸ ਵਿਖੇ ਰਜਿਸਟਰੀ ਕਾਊਂਟਰ ਦੀ ਚੈਕਿੰਗ ਦੋਰਾਨ ਕੀਤਾ।
               ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤ ਦੇਣ ਲਈ ਪਹਿਲਾਂ ਤੋਂ ਹੀ ਸਰਕਾਰੀ ਵਿਭਾਗੀ ਅਧਿਕਾਰੀਆ ਨੂੰ ਹਦਾਇਤਾਂ ਦਿੱਤੀਆਂ ਹੋਈਆਂ ਹਨ।ਪਰ ਇਸ ਦੇ ਬਾਵਜ਼ੂਦ ਵੀ ਸਰਕਾਰੀ ਕਰਮਚਾਰੀ ਡਿਊਟੀ ਟਾਈਮ ਦੋਰਾਨ ਵੀ ਅਪਣੀਆਂ ਸੀਟਾਂ ਤੋਂ ਗੈਰ ਹਾਜ਼ਰ ਰਹਿੰਦੇ ਹਨ।ਜਿਸ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅੱਜ ਤਹਿਸੀਲ ਪਠਾਨਕੋਟ ਵਿਖੇ ਰਜਿਸਟਰੀ ਕਾਊਂਟਰ ‘ਤੇ ਚੈਕਿੰਗ ਕੀਤੀ ਗਈ ਅਤੇ ਉਸ ਸਮੇਂ ਕੇਵਲ ਇੱਕ ਹੀ ਕਰਮਚਾਰੀ ਡਿਊਟੀ ‘ਤੇ ਸੀ ਅਤੇ ਬਾਕੀ ਸਾਰੀਆਂ ਸੀਟਾਂ ਖਾਲੀ ਪਈਆਂ ਹੋਈਆਂ ਸਨ।ਉਨ੍ਹਾਂ ਕਿਹਾ ਕਿ ਪੁੱਛਣ ‘ਤੇ ਮੋਜ਼ੂਦ ਕਰਮਚਾਰੀ ਬਾਕੀ ਕਰਮਚਾਰੀਆਂ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕਿਆ।ਉਨ੍ਹਾਂ ਕਿਹਾ ਕਿ ਗੈਰ ਹਾਜ਼ਰ ਕਰਮਚਾਰੀਆਂ ਤੇ ਕਾਰਵਾਈ ਕੀਤੀ ਜਾਵੇਗੀ।
                ਉਨਾਂ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦੀ ਵੀ ਚੈਕਿੰਗ ਕੀਤੀ ਗਈ, ਜਿਥੇ ਸਭ ਕੁੱਝ ਠੀਕ ਪਾਇਆ ਗਿਆ।ਉਨਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ, ਤਾਂ ਜੋ ਜਨਤਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …