ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਪਿੰਡ ਦੇ ਨੌਜਵਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ
ਲਈ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲੇ ਨੂੰ ਸਮਰਪਿਤ 350 ਬੂਟੇ ਸ੍ਰੀ ਬਾਬਾ ਰਿਮਾਣਾ ਸਾਹਿਬ ਦੀ ਗਰਾਉਂਡ ‘ਚ ਲਗਾਏ।ਵਾਤਾਵਰਨ ਪ੍ਰੇਮੀ ਸੱਤੀ ਭੁੱਲਰ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲੇ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੀ ਯਾਦ ਵਿੱਚ ਇਹ ਪੌਦੇ ਲਗਾਏ ਹਨ।ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇੱਕ-ਇੱਕ ਪੌਦਾ ਜਰੂਰ ਲਗਾ ਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦੇਣ।ਇਸ ਮੌਕੇ ਰਿਸ਼ੀ ਸਤੌਜ, ਗੁਰਜੀਤ ਸਿੰਘ, ਦਿਲਪ੍ਰੀਤ ਸਿੰਘ, ਤਜਿੰਦਰ ਸਿੰਘ, ਹਰਜਿੰਦਰ ਸਿੰਘ, ਪਰਗਟ ਸਿੰਘ, ਜੱਸੀ ਸਿੰਘ, ਕੁਲਵਿੰਦਰ ਸਿੰਘ ਤੇ ਇਕਬਾਲ ਸਿੰਘ ਆਦਿ ਨੌਜਵਾਨ ਮੌਜ਼ੂਦ ਸਨ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media