ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) – ਸਕੂਲ ਐਂਡ ਕਾਲਜ ਬੱਸ ਓੇਪਰੇਟਰ ਐਸ਼ੋਸੀਏਸ਼ਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਅਰੰਭ ਕਰਵਾਇਆ ਗਿਆ, ਜਿਸ ਦਾ ਭੋਗ ਮੰਗਲਵਾਰ ਸਵੇਰੇ 6.30 ਵਜੇ ਪਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਸਕੂਲ਼ ਬੱਚਿਆਂ ਦੀ ਸੁਰੱਖਿਆ, ਤੰਦਰੁਸਤੀ ਤੇ ਐਸੋਸੀਏਸ਼ਨ ਮੈਂਬਰਾਂ ਦੀ ਚੜ੍ਹਦੀ ਕਲਾ ਲਈ ਰਖਵਾਏ ਗਏ ਅਖੰਡ ਪਾਠ ਮੌਕੇ ਬਠਿੰਡਾ ਤੋਂ 400 ਦੇ ਕਰੀਬ ਮੈਂਬਰ ਪੁੱਜੇ ਹੋਏ ਸਨ। ਉਨਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਦੋ ਹੋਰ ਤਖਤਾਂ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਕੇਸਗੜ ਸਾਹਿਬ ਵਿਖੇ ਵੀ ਅਖੰਡ ਪਾਠ ਕਰਵਾਏ ਜਾਣਗੇ। ਇਸ ਮੌਕੇ ਰਣਜੀਤ ਸਿੰਘ, ਜਸਵੀਰ ਸਿੰਘ, ਸੰਜੀਵ ਕੁਮਾਰ, ਨਛੱਤਰ ਸਿੰਘ, ਮੋਹਨ ਲਾਲ, ਨਿਰਮਲ ਸਿੰਘ ਬਰਾੜ, ਗੋਰਾ ਸਿੰਘ ਆਦਿ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …