Friday, March 6, 2026

ਵਾਤਾਵਰਣ ਦੀ ਸੁਰੱਖਿਆ ਲਈ ਰੁੱਖ ਲਗਾ ਕੇ ਆਪਣਾ ਯੋਗਦਾਨ ਪਾਉਣ ਲੋਕ – ਸਿਵਲ ਸਰਜਨ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ ਮੌਕੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਦਫਤਰ ਸਿਵਲ ਸਰਜਨ ਵਿਖੇ ਇਕ ਛਾਂ-ਦਾਰ ਬੂਟਾ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਸਿਵਲ ਸਰਜਨ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ ਹੈ ਕਿ “ਆਓ ਕੁਦਰਤ ਦੇ ਨਾਲ ਇਕਸੁਰਤਾ ਵਿੱਚ ਰਹਿ ਕੇ ਆਪਣੀ ਧਰਤੀ ਦੇ ਐਕਸ਼ਨ ਨੰਬਰਾਂ ਨੂੰ ਵਧਾਈਏ” ਭਾਵ ਕਿ ਧਰਤੀ ਉੱਪਰ ਜੀਵਨ ਦੀ ਹੋਂਦ ਨੂੰ ਬਚਾਉਣ ਦੇ ਉਪਰਾਲੇ ਕਰੀਏ ਜਿਵੇਂ ਕਿ ਕੁਦਰਤੀ ਸੋਮਿਆਂ ਦੀ ਦੁਰਵਤੋਂ ਨੂੰ ਰੋਕਣਾ ਅਤੇ ਕੁਦਰਤੀ ਸੋਮਿਆਂ ਦੀ ਭਰਪਾਈ ਵਿੱਚ ਸਹਾਇਤਾ ਕਰਨੀ ਹੈ।ਉਹਨਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ, ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣਾ ਹਰੇਕ ਇਨਸਾਨ ਦਾ ਫਰਜ਼ ਬਣਦਾ ਹੈ।ਇਸ ਲਈ ਜਿਥੇ ਵੀ ਕੋਈ ਦਰੱਖਤ ਸੁੱਕ ਗਿਆ ਹੋਵੇ ਜਾਂ ਬਿਰਧ ਹੋ ਗਿਆ ਹੋਵੇ ਉਸ ਦੀ ਜਗ੍ਹਾ ਤੁਰੰਤ ਨਵਾਂ ਬੂਟਾ ਲਗਾਇਆ ਜਾਵੇ।ਹਰੇਕ ਇਨਸਾਨ ਵਧ ਤੋਂ ਵਧ ਬੂਟੇ ਲਗਾ ਕੇ ਵਾਤਾਵਰਣ ਦੀ ਸੁੱਰਖਿਆ ਵਿਚ ਆਪਣਾ ਯੋਗਦਾਨ ਪਾਵੇ।
                      ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਮਰਜੀਤ ਸਿੰਘ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਮਦਨ ਮੋਹਨ ਜਿਲ੍ਹਾ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਜਿਲ੍ਹਾ ਹੈਲਥ ਅਫਸਰ ਡਾ. ਭਾਰਤੀ ਧਵਨ, ਚੇਅਰਮੈਨ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਰਕੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ, ਮਾਸ ਮੀਡੀਆ ਅਫਸਰ ਰਾਜ ਕੌਰ, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਗੁਰਦੇਵ ਸਿੰਘ ਢਿੱਲੋਂ, ਗੋਬਿੰਦ ਮਹਿਤਾ, ਗੁਰਸ਼ਰਨ ਸਿੰਘ, ਵਰਿੰਦਰ ਕੁਮਾਰ, ਰਜੇਸ਼ ਸ਼ਰਮਾ, ਸਤਨਾਮ ਸਿੰਘ, ਹਰਪ੍ਰੀਤ ਕੌਰ, ਰਣਜੀਤ ਸਿੰਘ, ਸੌਰਵ ਸ਼ਰਮਾ, ਰੁਪਿੰਦਰ ਸਿੰਘ, ਦਲਬੀਰ ਸਿੰਘ, ਅਮਰਪ੍ਰੀਤ ਸਿੰਘ, ਬ੍ਰਹਮਦੇਵ, ਜਗਤ ਰਾਮ ਅਤੇ ਸਮੂਹ ਸਟਾਫ ਹਾਜ਼ਰ ਸੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …