ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸਾਸ਼ਨ ਵੱਲੋਂ ਸੜਕ
ਕਿਨਾਰੇ ਬਣੇ ਲੰਗਰ ਹਾਲ ਅਤੇ ਕੁੱਝ ਲੋਕਾਂ ਦੇ ਘਰ ਤੋੜਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ਼ ਦੀ ਡਿਊਟੀ ਲਗਾਈ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਅਖ਼ਬਾਰੀ ਮਧਿਅਮ ਰਾਹੀਂ ਉੱਤਰ ਪ੍ਰਦੇਸ਼ ਵਿਚ ਵਾਪਰੀ ਇਸ ਘਟਨਾ ਦਾ ਪਤਾ ਲੱਗਾ ਸੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੇ ਆਦੇਸ਼ਾਂ ਅਨੁਸਾਰ ਉਕਤ ਮਾਮਲੇ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ਼ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ ਜੋ ਸਾਰੇ ਮਾਮਲੇ ਦੀ ਪੜਤਾਲ ਕਰਕੇ ਦਫ਼ਤਰ ਨੂੰ ਜਾਣਕਾਰੀ ਦੇਣਗੇ।ਉਨ੍ਹਾਂ ਕਿਹਾ ਕਿ ਪੁੱਜੀ ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।ਰਮਦਾਸ ਨੇ ਕਿਹਾ ਕਿ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਇਥੇ ਕਾਫੀ ਗਿਣਤੀ ਵਿਚ ਸਿੱਖ ਲੰਮੇ ਸਮੇਂ ਤੋਂ ਵਸੇ ਹੋਏ ਹਨ ਅਤੇ ਇਨ੍ਹਾਂ ਪਾਸ ਜਗ੍ਹਾ ਦਾ ਪਟਾਨਾਮਾ, ਰਸੀਦਾਂ ਤੇ ਜ਼ਰੂਰੀ ਕਾਗਜ਼ਾਤ ਵੀ ਮੌਜੂਦ ਹਨ।ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਜਿਥੇ ਗਰੀਬ ਲੋਕਾਂ ਦੇ ਮਕਾਨ ਢਾਏ ਗਏ, ਉਥੇ ਮਾਨਵਤਾ ਦੀ ਸੇਵਾ ਹਿੱਤ ਬਣੇ ਲੰਗਰ ਹਾਲ, ਜਿਸ ਵਿਚ ਰੋਜਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਪ੍ਰਸ਼ਾਦਾ ਛਕਦੀਆਂ ਸਨ, ਨੂੰ ਵੀ ਢਾਇਆ ਗਿਆ ਹੈ।ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਇਥੇ ਵੱਸਦੇ ਸਿੱਖਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।
Check Also
ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ‘ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ‘ਚ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ
ਅੰਬਾਲਾ/ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media