Thursday, March 19, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਹੁਨਰ ਵਿਕਾਸ ’ਤੇ ਵਰਕਸ਼ਾਪ

ਔਰਤਾਂ ਦਾ ਵੀ ਹੁਨਰਮੰਦ ਹੋਣਾ ਲਾਜ਼ਮੀ – ਪ੍ਰਿੰ: ਨਾਨਕ ਸਿੰਘ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੇ ਨਿਰਦੇਸ਼ਾਂ ’ਤੇ ਵਿਦਿਆਰਥਣਾਂ ਦੀ ਕਲਾ ਦੀ ਪਰਖ ਤਹਿਤ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੁਆਰਾ ‘ਹੁਨਰ ਵਿਕਾਸ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵਿਭਾਗ ਦੀਆਂ ਕਰੀਬ 10 ਤੋਂ ਵਧੇਰੇ ਵਿਦਿਆਰਥਣਾਂ ਨੇ ਕੱਪੜਿਆਂ ਨਾਲ 40 ਤੋਂ ਵੱਧ ਵੱਖ-ਵੱਖ ਡਿਜ਼ਾਇਨ ਤਿਆਰ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।
                  ਨਾਨਕ ਸਿੰਘ ਨੇ ਹੁਨਰ ਵਿਕਾਸ ਵਰਕਸ਼ਾਪ ਦਾ ਰਿਬਨ ਕੱਟ ਕੇ ਉਦਘਾਟਨ ਕਰਨ ਉਪਰੰਤ ਵਿਭਾਗ ਦੀ ਪ੍ਰੋ: ਪ੍ਰਮੋਦਮਾ ਅਤੇ ਪ੍ਰੋ: ਸ਼ਿਖਾ ਦੀ ਅਗਵਾਈ ਹੇਠ ਆਯੋਜਿਤ ਇਸ ਵਰਕਸ਼ਾਪ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਸਹਿਯੋਗ ਸਦਕਾ ਕਾਲਜ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੀ ਨਿਪੁੰਨ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅਜੋਕੇ ਮਾਹੌਲ ’ਚ ਜਿਥੇ ਮਰਦਾਂ ਨੂੰ ਰੋਜ਼ਗਾਰ ਜ਼ਰੂਰੀ ਹੈ, ਉਥੇ ਔਰਤਾਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਹੁਨਰਮੰਦ ਹੋਣਾ ਲਾਜ਼ਮੀ ਹੈ।
                 ਨਾਨਕ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਆਯੋਜਨ ਕਰਨ ਦਾ ਮਕਸਦ ਵਿਦਿਆਰਥਣਾਂ ਵਿੱਚਲੀ ਕਲਾ ਦਾ ਪਰਖਣਾ ਸੀ ਅਤੇ ਫ਼ੈਸ਼ਨ ਵਿਭਾਗ ਦੁਆਰਾ ਕਰਵਾਏ ਇਸ ਪ੍ਰੋਗਰਾਮ ’ਚ ਵਿਦਿਆਰਥਣਾਂ ਦੁਆਰਾ ਆਪਣੇ ਹੱਥੀਂ ਫ਼ਰਾਕ, ਲਹਿੰਗਾ, ਗਾਊਨ, ਕੋਟ, ਜੈਕਟ ਆਦਿ ਵੱਖ-ਵੱਖ ਪਹਿਰਾਵਿਆਂ ਦੇ 40 ਦੇ ਕਰੀਬ ਡਿਜ਼ਾਇਨ ਤਿਆਰ ਕਰਕੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ।ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਹੋਰ ਵਿਦਿਆਰਥਣਾਂ ਮੌਜ਼ੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …