ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀ ਸਵਰੂਪ ਸਿੰਘ ਨੇ
ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇੰਡੀਅਨ ਬਾਕਸਿੰਗ ਐਸੋਸੀਏਸ਼ਨ ਵਲੋਂ ‘ਸਬ-ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2022’ ਕਰਨਾਟਕਾ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀ ਸਵਰੂਪ ਸਿੰਘ ਨੇ 64 ਕਿਲੋ ਭਾਰ ’ਚ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਸਵਰੂਪ ਸਿੰਘ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਸਕੂਲ ਪ੍ਰਿੰਸੀਪਲ ਗਿੱਲ ਨੇ ਵਧਾਈ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ, ਡੀ.ਪੀ.ਈ ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media