ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ
ਚੌਕ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੇਵਾਦਾਰ ਅਜੀਤ ਸਿੰਘ ਦੀ ਅਗਵਾਈ ਹੇਠ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸਿੰਘ ਸਭਾ (ਰਾਮਗੜ੍ਹੀਆ) ਸੁਲਤਾਨਵਿੰਡ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਉਪਰੰਤ ਞੱਖ-ਵੱਖ ਰਾਗੀ ਜੱਥਿਆਂ, ਪੰਥ ਪ੍ਰਸਿੱਧ ਵਿਦਵਾਨਾਂ ਅਤੇ ਕਥਾ ਵਾਚਕਾਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ।ਇਸ ਸਮੇਂ ਸੁਸਾਇਟੀ ਵਲੋਂ ਆਪਣੇ 55ਵੇਂ ਸਲਾਨਾ ਸਮਾਗਮ ਨੂੰ ਸਮਰਪਿਤ 4 ਤੋਂ 7 ਸਾਲ ਅਤੇ 10 ਤੋਂ 18 ਸਾਲ ਦੇ ਲੜਕੇ/ ਲੜਕੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ।ਪ੍ਰਬੰਧਕਾਂ ਵਲੋਂ ਮੁਕਾਬਲੇ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਮੰਚ ਸੰਚਾਲਨ ਅਜੀਤ ਸਿੰਘ ਨੇ ਕੀਤਾ।ਇਸ ਮੌਕੇ ਰਮਿੰਦਰ ਸਿੰਘ, ਪਾਲ ਸਿੰਘ, ਕੁਲਵੰਤ ਸਿੰਘ, ਹਰਦੇਵ ਸਿੰਘ, ਚਰਣ ਸਿੰਘ, ਅਮਰਜੀਤ ਸਿੰਘ ਨਾਗਪਾਲ ਅਤੇ ਭਾਈ ਰਾਜਿੰਦਰ ਸਿੰਘ ਸਾਂਘਾ ਹਾਜ਼ਰ ਸਨ।
ਸਮਾਪਤੀ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media