Saturday, May 11, 2024

ਦੇਸ਼ ਦੇ ਘੱਟਗਿਣਤੀਆਂ ਦੀ ਭਲਾਈ ਲਈ ਕੌਮੀ ਘੱਟਗਿਣਤੀ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ – ਲਾਲਪੁਰਾ

ਚੇਅਰਮੈਨ ਲਾਲਪੁਰਾ ਗੁਰਦਾਸਪੁਰਾ ਦੇ ਪੂਨੀਆ ਨਿਵਾਸ ਪੁੱਜੇ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ)- ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਭਾਜਪਾ ਦੇ ਕੇਂਦਰੀ ਕਿਸਾਨ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੀ ਰਿਹਾਇਸ਼ ਵਿਖੇ ਉਨ੍ਹਾਂ ਦੇ ਪਿੰਡ ਗੁਰਦਾਸਪੁਰਾ ਵਿਖੇ ਪੁੱਜੇ।ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕਮਿਸ਼ਨ ਘੱਟਗਿਣਤੀ ਵਰਗ ਨਾਲ ਸਬੰਧਤ ਸਿੱਖਾਂ ਤੋਂ ਇਲਾਵਾ ਮੁਸਲਮਾਨ, ਈਸਾਈ, ਬੋਧੀ, ਜੈਨੀ ਅਤੇ ਪਾਰਸੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਨ੍ਹਾਂ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਇਨ੍ਹਾਂ ਵਰਗਾਂ ਦੇ ਬੱਚਿਆਂ ਲਈ ਕਮਿਸ਼ਨ ਪ੍ਰਾਇਮਰੀ ਸਿੱਖਿਆ ਤੋਂ ਲੈ ਕੇ ਆਈ.ਏ.ਐਸ ਦੀ ਸਿੱਖਿਆ ਤੱਕ ਦੀ ਕੋਚਿੰਗ ਦਾ ਪ੍ਰਬੰਧ ਵੀ ਕਰ ਰਿਹਾ ਹੈ।ਲਾਲਪੁਰਾ ਨੇ ਕਿਹਾ ਕਿ ਛੇਤੀ ਹੀ ਕਮਿਸ਼ਨ ਘੱਟਗਿਣਤੀ ਵਰਗ ਨਾਲ ਸਬੰਧਿਤ ਬੱਚਿਆਂ ਅਤੇ ਇਨ੍ਹਾਂ ਵਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਪਫਲੈਂਟ ਅਤੇ ਹੋਰ ਸਮੱਗਰੀ ਰਾਹੀਂ ਦੇਸ਼ ਦੇ ਕੋਨੇ ਕੋਨੇ ਵਿੱਚ ਉਪਰੋਕਤ ਵਰਗ ਨਾਲ ਸਬੰਧਤ ਲੋਕਾਂ ਨੂੰ ਜਾਣੂ ਕਰਵਾਏਗਾ।ਉਨ੍ਹਾਂ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਪ੍ਰਵਿਰਤੀ ਉੱਪਰ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਰ ਸਾਲ ਸਾਡਾ ਸਵਾ ਲੱਖ ਬੱਚਾ ਤਕਰੀਬਨ 28 ਲੱਖ ਰੁਪਏ ਦਾ ਸਰਮਾਇਆ ਲੈ ਕੇ ਵਿਦੇਸ਼ਾ ਵੱਲ ਜਾ ਰਿਹਾ ਹੈ ਜੋ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ-ਨਾਲ ਨੌਜਵਾਨ ਵਰਗ ਦੀ ਹੋਂਦ ਲਈ ਵੀ ਵੱਡਾ ਖ਼ਤਰਾ ਬਣਦਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਦੇਸ਼ ਅੰਦਰ ਵੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਰੁਜ਼ਗਾਰ ਦੇ ਵਧੀਆ ਮੌਕੇ ਹਨ ਤੇ ਨੌਜਵਾਨ ਇਥੇ ਨੌਕਰੀ ਕਰਕੇ ਦੇਸ਼ ਵਾਸੀਆਂ ਦੀ ਸੇਵਾ ਕਰਨ ਵਿੱਚ ਸਹਿਯੋਗ ਦੇਣ।
                 ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ, ਮੇਜਰ ਆਰ.ਐਸ ਸ਼ੇਰਗਿਲ, ਜੋਬਨ ਸਿੰਘ ਸਪੋਕਸਪਰਸਨ ਭਾਜਪਾ ਪੰਜਾਬ, ਐਡਵੋਕੇਟ ਸੁਰਜੀਤ ਸਿੰਘ ਰੰਧਾਵਾ, ਸੁਖਪਾਲ ਸ਼ਰਮਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਬਿੰਦਰ ਸਿੰਘ, ਵਿਨੋਦ ਕੁਮਾਰ ਬੋਧੀ, ਮਾਸਟਰ ਸੁਖਵਿੰਦਰ ਸ਼ਰਮਾ, ਗੁਰਸੇਵਕ ਸਿੰਘ, ਪ੍ਰਭਸਿਮਰਨ ਸਿੰਘ ਸਮੇਤ ਵੱਡੀ ਗਿਣਤੀ ‘ਚ ਭਾਜਪਾ ਆਗੂ ਹਾਜ਼ਰ ਸਨ।

Check Also

ਸਕੂਲ ਆਫ਼ ਐਮੀਨੈਂਸ ਦੀਆਂ ਬੋਰਡ ਕਲਾਸਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱੱਖਿਆ) ਸ਼੍ਰੀਮਤੀ ਇੰਦੂ ਸਿਮਕ ਅਤੇ …