ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ
ਟਰੈਡਿਸ਼ਨਲ ਲਾਠੀ ਸਪੋਰਟਸ ਨੈਸ਼ਨਲ ਚੈਪੀਅਨਸ਼ਿਪ ’ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਪ੍ਰਾਪਤ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ’ਚ 12ਵੀਂ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਉਕਤ ਮੁਕਾਬਲੇ ’ਚ ਆਪਣੇ ਫ਼ਨ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਸੋਨੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕੋਚ ਮਨਿੰਦਰ ਸਿੰਘ ਦੁਆਰਾ ਵਿਦਿਆਰਥਣ ਨੂੰ ਕਰਵਾਏ ਗਏ ਸਖ਼ਤ ਅਭਿਆਸ ਦੀ ਸ਼ਲਾਘਾ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media