Monday, December 23, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਫ਼ੈਂਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀਆਂ ਉਪਲੱਬਧੀਆਂ ’ਚ ਇਕ ਹੋਰ ਵਾਧਾ ਹੋਇਆ, ਜਦੋਂ 10ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਦੀਨਾਨਗਰ ਵਿਖੇ ਆਯੋਜਿਤ ਰਾਸ਼ਟਰੀ ਫੈਂਸਿੰਗ ਚੈਂਪੀਅਨਸ਼ਿਪ ’ਚ ਕਾਂਸੀ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
                        ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਦ੍ਰਿੜ੍ਹਤਾ, ਸਾਹਸ ਅਤੇ ਦਲੇਰੀ ਦਾ ਸਬੂਤ ਦਿੰਦਿਆਂ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਮਨੁੱਖ ਦੇ ਸਰਵਪੱਖੀ ਵਿਕਾਸ ਲਈ ਸਹਾਈ ਸਿੱਧ ਹੁੰਦੀਆਂ ਹਨ, ਉਥੇ ਨਾਲ ਹੀ ਸਵੈ-ਸੁਰੱਖਿਆ ਅਤੇ ਆਤਮ-ਵਿਸ਼ਵਾਸ ਵੀ ਪ੍ਰਦਾਨ ਕਰਦੀਆਂ ਹਨ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …